Matthew 21:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਲੋਕਾਂ ਨੂੰ ਕਿਹਾ, “ ਪਵਿੱਤਰ-ਗ੍ਰੰਥ ਵਿੱਚ ਪਰਮੇਸ਼ਰ ਨੇ ਕਿਹਾ ਹੈ, ‘ਮੇਰਾ ਘਰ ਪ੍ਰਾਰਥਨਾ ਦਾ ਘਰ ਅਖਵਾਏਗਾ,’ ਪਰ ਤੁਸੀਂ ਇਸ ਨੂੰ ਡਾਕੂਆਂ ਦੀ ਖੋਹ ਬਣਾ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ‘ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਰਹੇ ਹੋ।’ ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦੀ ਖੋਹ ਬਣਾਉਂਦੇ ਹੋ
Punjabi ERV
“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں آکھن لگّا پئی لِکھیا ہویا اے ”میرا گھر دُعا بندگی دا گھر اکھوائے گا“ پر تُسی اوہنوں ڈاکُوؤاں دی کھوہ بناندے اوہ۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੂੰ ਕਿਹਾ, “ਲਿਖਿਆ ਹੈ: ‘ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ’ ਪਰ ਤੁਸੀਂ ਇਸ ਨੂੰ ਡਾਕੂਆਂ ਦੀ ਗੁਫਾ ਬਣਾਉਂਦੇ ਹੋ।”