Matthew 21:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸ ਨੇ ਕੀਤੇ ਅਤੇ ਬੱਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਹਾਂ-ਪੁਰੋਹਿਤ ਅਤੇ ਵਿਵਸਥਾ ਦੇ ਸਿੱਖਿਅਕ ਇਹ ਸਭ ਵਚਿੱਤਰ ਕੰਮ ਦੇਖ ਕੇ ਅਤੇ ਬੱਚਿਆਂ ਨੂੰ ਹੈਕਲ ਵਿੱਚ ਨਾਅਰੇ ਲਾਉਂਦੇ ਹੋਏ: “ਹੋਸੰਨਾ! ਦਾਊਦ ਦੇ ਪੁੱਤਰ ਦੀ ਵਡਿਆਈ ਹੋਵੇ!” ਸੁਣ ਕੇ ਗੁੱਸੇ ਨਾਲ ਭਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੁੱਖ ਜਾਜਕਾਂ ਅਤੇ ਉਪਦੇਸ਼ਕਾ ਨੇ ਉਹ ਅਚਰਜ਼ ਕੰਮ ਵੇਖੇ ਜਿਹੜੇ ਯਿਸ਼ੂ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਆਵਾਜ਼ ਨਾਲ ਬੋਲਦੇ ਅਤੇ, “ਦਾਵੀਦ ਪੁੱਤਰ ਦੀ ਹੋਸਨਾ,” ਆਖਦੇ ਵੇਖਿਆ, ਤਾਂ ਉਹ ਗੁੱਸੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਅਰ ਬਾਲਕਾਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤ੍ਰ ਨੂੰ \ਹੋਸੰਨਾ\ ਆਖਦੇ ਵੇਖਿਆ ਤਾਂ ਖਿਝ ਗਏ
Punjabi ERV
ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹਡ਼ੇ ਉਸਨੇ ਕੀਤੇ ਅਤੇ ਬਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد سردار کاہِناں تے فقِیہاں نیں اوہناں اچرج کمّاں نُوں ویکھیا جیہڑے اوس کِیتے تے نالے ہیکل وِچ اوہناں مُنڈیاں نُوں جیہڑے اُچّی اُچّی آکھدے سن ”داؤد دے پُتر نُوں ہوشعنا۔“ تَد اوہناں نُوں غُصّہ چڑھیا۔
Punjabi Standard Bible (Punjabi Standard Bible) 2023
ਪਰ ਜਦੋਂ ਪ੍ਰਧਾਨ ਯਾਜਕਾਂ ਅਤੇ ਸ਼ਾਸਤਰੀਆਂ ਨੇ ਇਨ੍ਹਾਂ ਚਮਤਕਾਰਾਂ ਨੂੰ ਜਿਹੜੇ ਉਸ ਨੇ ਕੀਤੇ ਸਨ, ਵੇਖਿਆ ਅਤੇ ਇਹ ਵੀ ਕਿ ਹੈਕਲ ਵਿੱਚ ਬਾਲਕ ਉੱਚੀ ਅਵਾਜ਼ ਨਾਲ “ਦਾਊਦ ਦੇ ਪੁੱਤਰ ਦੀ ਹੋਸੰਨਾ” ਪੁਕਾਰ ਰਹੇ ਹਨ ਤਾਂ ਉਹ ਖਿਝ ਗਏ।