Matthew 21:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਹਮਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵੜਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਬੱਚੇ ਨਾਲ ਬੰਨ੍ਹਿਆ ਪਾਵੋਂਗੇ, ਉਸ ਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਆਪਣੇ ਸਾਹਮਣੇ ਦੇ ਪਿੰਡ ਵਿੱਚ ਜਾਓ । ਉੱਥੇ ਤੁਸੀਂ ਇੱਕ ਗਧੀ ਅਤੇ ਉਸ ਦੇ ਬੱਚੇ ਨੂੰ ਕਿੱਲੇ ਨਾਲ ਬੰਨ੍ਹਿਆਂ ਦੇਖੋਗੇ । ਉਹਨਾਂ ਨੂੰ ਖੋਲ੍ਹ ਕੇ ਮੇਰੇ ਕੋਲ ਲੈ ਆਉਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਮ੍ਹਣੇ ਹੈ, ਅਤੇ ਪਿੰਡ ਵਿੱਚ ਵੜਦੇ ਹੀ ਤੁਹਾਨੂੰ ਇੱਕ ਗਧੀ ਬੰਨ੍ਹੀ ਹੋਈ ਮਿਲੇਗੀ ਅਤੇ ਉਸਦੇ ਨਾਲ ਉਸਦਾ ਬੱਚਾ ਵੀ। ਉਸਨੂੰ ਖੋਲ ਕੇ ਮੇਰੇ ਕੋਲ ਲਿਆਓ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਵੜਦੇ ਹੀ ਤੁਸੀਂ ਇਕ ਗਧੀ ਬੰਨ੍ਹੀ ਹੋਈ ਅਰ ਉਹ ਦੇ ਨਾਲ ਬੱਚੇ ਨੂੰ ਪਾਓਗੇ ਸੋ ਖੋਲ੍ਹ ਕੇ ਮੇਰੇ ਕੋਲ ਲਿਆਓ
Punjabi ERV
ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਮ੍ਹਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵਡ਼ਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਗਧੇ ਨਾਲ ਬੰਨ੍ਹਿਆ ਪਾਵੋਂਗੇ, ਉਸਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਧੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی سامھنے والے پِنڈ وِچ جاؤ۔ تے وڑدیاں سار تُہانوں اِک کھوتی بَدّھی ہوئی مِلے گی تے بچّہ اوہدے نال۔ اوہنوں کھول کے میرے کول لے آؤ۔
Punjabi Standard Bible (Punjabi Standard Bible) 2023
“ਉਸ ਪਿੰਡ ਵਿੱਚ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉੱਥੇ ਵੜਦਿਆਂ ਹੀ ਤੁਸੀਂ ਇੱਕ ਗਧੀ ਅਤੇ ਉਸ ਦੇ ਨਾਲ ਉਸ ਦਾ ਇੱਕ ਬੱਚਾ ਬੰਨ੍ਹਿਆ ਹੋਇਆ ਵੇਖੋਗੇ; ਉਨ੍ਹਾਂ ਨੂੰ ਖੋਲ੍ਹ ਕੇ ਮੇਰੇ ਕੋਲ ਲੈ ਆਓ।