Matthew 21:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਫਿਰ ਹੈਕਲ ਵਿੱਚ ਆਏ ਅਤੇ ਜਦੋਂ ਉਹ ਸਿੱਖਿਆ ਦੇ ਰਹੇ ਸਨ ਤਾਂ ਮਹਾਂ-ਪੁਰੋਹਿਤ ਅਤੇ ਲੋਕਾਂ ਦੇ ਬਜ਼ੁਰਗ ਆਗੂ, ਉਹਨਾਂ ਕੋਲ ਆ ਕੇ ਪੁੱਛਣ ਲੱਗੇ, “ਤੁਸੀਂ ਇਹ ਸਭ ਕੰਮ ਕਿਸ ਅਧਿਕਾਰ ਨਾਲ ਕਰਦੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਹੈਕਲ ਦੇ ਵਿਹੜੇ ਵਿੱਚ ਵੜਿਆ, ਅਤੇ ਜਦੋਂ ਉਹ ਸਿੱਖਿਆ ਦੇ ਰਹੇ ਸੀ, ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਉਸ ਦੇ ਕੋਲ ਆਏ। ਉਹਨਾਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਹੋ? ਅਤੇ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਹੈਕਲ ਵਿੱਚ ਆਣ ਕੇ ਉਪਦੇਸ਼ ਦਿੰਦਾ ਸੀ ਤਦ ਪਰਧਾਨ ਜਾਜਕ ਅਰ ਲੋਕਾਂ ਦੇ ਬਜੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ ਅਰ ਕਿਹ ਨੇ ਤੈਨੂੰ ਇਹ ਇਖ਼ਤਿਆਰ ਦਿੱਤਾ?
Punjabi ERV
ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ ہیکل وِچ آیا تے تعلِیم پیا دیندا سی تَد سردار کاہِن تے قوم دے بزُرگ اوہدے کول آئے تے آکھن لگّے۔ تُوں کیہڑے اختیار نال ایہہ کمّ کرنا ایں؟ تے کِس ایہہ اختیار تینُوں دِتّا اے؟
Punjabi Standard Bible (Punjabi Standard Bible) 2023
ਜਦੋਂ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਯਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਕੋਲ ਆ ਕੇ ਕਹਿਣ ਲੱਗੇ, “ਤੂੰ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਕਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ?”