Matthew 21:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿੱਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਨੂੰ ਬਪਤਿਸਮਾ ਦੇਣ ਦਾ ਅਧਿਕਾਰ ਕਿੱਥੋਂ ਮਿਲਿਆ ਸੀ: ‘ਪਰਮੇਸ਼ਰ ਵੱਲੋਂ ਜਾਂ ਆਦਮੀਆਂ ਵੱਲੋਂ’?” ਫਿਰ ਉਹ ਆਪਸ ਵਿੱਚ ਬਹਿਸ ਕਰਨ ਲੱਗੇ, “ਜੇਕਰ ਅਸੀਂ ਕਹੀਏ ‘ਪਰਮੇਸ਼ਰ ਵੱਲੋਂ’ ਤਾਂ ਇਹ ਕਹੇਗਾ ‘ਫਿਰ ਤੁਸੀਂ ਉਸ ਦਾ ਵਿਸ਼ਵਾਸ ਕਿਉਂ ਨਹੀਂ ਕੀਤਾ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਦਾ ਬਪਤਿਸਮਾ ਕਿੱਥੋਂ ਆਇਆ ਸੀ, ਸਵਰਗ ਵੱਲੋਂ ਜਾਂ ਮਨੁੱਖ ਵੱਲੋਂ?” ਉਹ ਆਪਸ ਵਿੱਚ ਇਸ ਬਾਰੇ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਆਖੀਏ, ‘ਸਵਰਗ ਵੱਲੋਂ,’ ਤਾਂ ਉਹ ਪੁੱਛੇਗਾ, ‘ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸੁਰਗ ਵੱਲੋਂ ਯਾ ਮਨੁੱਖਾਂ ਵੱਲੋਂ? ਅਤੇ ਉਹ ਆਪੋ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ ਜੇ ਕਹੀਏ, \ਸੁਰਗ ਵੱਲੋਂ\ ਤਾਂ ਉਹ ਸਾਨੂੰ ਆਖੂ, ਫੇਰ ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀ?
Punjabi ERV
ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یُوحنّا دا بپتِسمہ کِتّھوں سی اسمانوں یا بندیاں ولّوں؟ تے اوہناں ایہہ اوہ آپو وِچ وچار کِیتی پئی جے اسی آکھئے اسمانوں تَد اوہ سانُوں آکھے گا۔ فیر تُسی اوہنوں کیوں نئیں مَنّیا؟
Punjabi Standard Bible (Punjabi Standard Bible) 2023
ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ? ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ?” ਤਦ ਉਹ ਆਪਸ ਵਿੱਚ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਕਹੀਏ, ‘ਸਵਰਗ ਵੱਲੋਂ’ ਤਾਂ ਉਹ ਸਾਨੂੰ ਕਹੇਗਾ, ‘ਫਿਰ ਤੁਸੀਂ ਉਸ 'ਤੇ ਵਿਸ਼ਵਾਸ ਕਿਉਂ ਨਾ ਕੀਤਾ’?