Matthew 21:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿੱਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿੱਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ ਅਤੇ ਉਸ ਨੇ ਤੁਹਾਨੂੰ ਠੀਕ ਰਾਹ ਦੱਸਿਆ ਪਰ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਟੈਕਸ ਲੈਣ ਵਾਲਿਆਂ ਅਤੇ ਵੇਸਵਾਵਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ । ਇਹ ਦੇਖ ਕੇ ਵੀ ਤੁਸੀਂ ਪਛਤਾਵਾ ਨਾ ਕੀਤਾ ਅਤੇ ਉਸ ਉੱਤੇ ਵਿਸ਼ਵਾਸ ਨਾ ਕੀਤਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਯੋਹਨ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਧਾਰਮਿਕਤਾ ਦਾ ਰਾਹ ਵਿਖਾਉਣ ਲਈ ਆਇਆ ਸੀ, ਅਤੇ ਤੁਸੀਂ ਉਸਦਾ ਵਿਸ਼ਵਾਸ ਨਹੀਂ ਕੀਤਾ, ਪਰ ਚੁੰਗੀ ਲੈਣ ਵਾਲਿਆ ਅਤੇ ਵੇਸਵਾਵਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ। ਅਤੇ ਇਹ ਸਭ ਵੇਖ ਕੇ ਵੀ, ਤੁਸੀਂ ਨਾ ਪਛਤਾਏ ਅਤੇ ਨਾ ਵਿਸ਼ਵਾਸ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯੂਹੰਨਾ ਧਰਮ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸਾਂ ਉਹ ਦੀ ਪਰਤੀਤ ਨਾ ਕੀਤੀ ਪਰ ਮਸੂਲੀਆਂ ਅਰ ਕੰਜਰੀਆਂ ਨੇ ਉਹ ਦੀ ਪਰਤੀਤ ਕੀਤੀ ਅਤੇ ਤੁਸੀਂ ਇਹ ਵੇਖ ਕੇ ਪਿੱਛੋਂ ਵੀ ਨਾ ਪਛਤਾਏ ਭਈ ਉਹ ਦੀ ਪਰਤੀਤ ਕਰਦੇ।।
Punjabi ERV
ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو یُوحنّا نیکی دے راہ اُتّے تُہاڈے کول آیا تے تُساں اوہنوں نا مَنّیا پر محصُولِیاں تے کسبیاں نیں اوہنوں مَن لیا۔ پر تُسی ایہہ ویکھ کے مگروں وی نئیں پچھتائے پئی اوہنوں مَن لَیندے۔
Punjabi Standard Bible (Punjabi Standard Bible) 2023
ਕਿਉਂਕਿ ਯੂਹੰਨਾ ਧਾਰਮਿਕਤਾ ਦਾ ਰਾਹ ਵਿਖਾਉਂਦਾ ਹੋਇਆ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ 'ਤੇ ਵਿਸ਼ਵਾਸ ਨਾ ਕੀਤਾ, ਪਰ ਮਹਿਸੂਲੀਆਂ ਅਤੇ ਵੇਸਵਾਵਾਂ ਨੇ ਉਸ 'ਤੇ ਵਿਸ਼ਵਾਸ ਕੀਤਾ; ਇਹ ਵੇਖ ਕੇ ਵੀ ਤੁਸੀਂ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।