Matthew 21:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸ ਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸ ਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸ ਨੇ ਰਸ ਵਾਸਤੇ ਇੱਕ ਚੁਬੱਚਾ ਕੱਢਿਆ। ਫ਼ਿਰ ਉਸ ਆਦਮੀ ਨੇ ਉੱਥੇ ਇੱਕ ਬੁਰਜ ਉਸਾਰਿਆ ਅਤੇ ਉਸ ਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਂਦਾਰ ਸੀ । ਉਸ ਨੇ ਇੱਕ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਸ ਦੇ ਚਾਰੇ ਪਾਸੇ ਵਾੜ ਲਾਈ; ਅੰਗੂਰਾਂ ਦੇ ਰਸ ਲਈ ਇੱਕ ਚੁਬੱਚਾ ਅਤੇ ਇੱਕ ਉੱਚਾ ਮੁਨਾਰਾ ਵੀ ਬਣਾਇਆ । ਫਿਰ ਬਾਗ਼ ਮੁਜ਼ਾਰਿਆਂ ਨੂੰ ਠੇਕੇ ਉੱਤੇ ਦੇ ਕੇ ਆਪ ਪਰਦੇਸ ਨੂੰ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਘਰ ਦਾ ਮਾਲਕ ਸੀ ਜਿਸਨੇ ਅੰਗੂਰੀ ਬਾਗ ਲਾਇਆ। ਅਤੇ ਉਸਦੇ ਚਾਰ-ਚੁਫੇਰੇ ਕੰਧ ਕੀਤੀ ਅਤੇ ਉਸਦੇ ਵਿੱਚ ਰਸ ਲਈ ਇੱਕ ਚੁਬੱਚਾ ਪੁੱਟਿਆ ਅਤੇ ਬੁਰਜ ਵੀ ਬਣਾਇਆ। ਫਿਰ ਉਸਨੇ ਬਾਗ ਨੂੰ ਕੁਝ ਮਾਲੀਆਂ ਨੂੰ ਕਿਰਾਏ ਤੇ ਦਿੱਤਾ ਅਤੇ ਕਿਸੇ ਹੋਰ ਜਗ੍ਹਾ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਹ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫੇਰੇ ਬਾੜ ਦਿੱਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਰ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ਼ ਚੱਲਿਆ ਗਿਆ
Punjabi ERV
“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸਨੇ ਖੇਤ ਦੇ ਚੁਫ਼ੇਰੇ ਵਾਡ਼ ਕਰ ਦਿੱਤੀ ਅਤੇ ਉਸਨੇ ਰਸ ਵਾਸਤੇ ਇੱਕ ਚੁਬੱਚਾ ਕਢਿਆ। ਫ਼ਿਰ ਉਸ ਆਦਮੀ ਨੇ ਉਥੇ ਇੱਕ ਬੁਰਜ ਉਸਾਰਿਆ ਅਤੇ ਉਸਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِک ہور تمثِیل سُنو۔ اِک بندہ گھر دا مالک سی جِس انگور دا باغ لایا۔ تے اوہدے چَوفیرے واڑ کِیتی۔ تے اوہدے وِچ رَس لئی حوض بنایا۔ تے بُرج اُساریا۔ تے مالِیاں نُوں ٹھیکے دے کے پردیس ٹُرگیا۔
Punjabi Standard Bible (Punjabi Standard Bible) 2023
“ਇੱਕ ਹੋਰ ਦ੍ਰਿਸ਼ਟਾਂਤ ਸੁਣੋ। ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰ ਦਾ ਬਾਗ ਲਾਇਆ ਅਤੇ ਉਸ ਦੇ ਆਲੇ-ਦੁਆਲੇ ਵਾੜ ਕੀਤੀ ਅਤੇ ਉਸ ਵਿੱਚ ਚੁਬੱਚਾ ਪੁੱਟਿਆ ਤੇ ਬੁਰਜ ਬਣਾਇਆ ਅਤੇ ਕਿਸਾਨਾਂ ਨੂੰ ਉਸ ਦਾ ਠੇਕਾ ਦੇ ਕੇ ਪਰਦੇਸ ਚਲਾ ਗਿਆ।