Matthew 21:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸ ਨੂੰ ਮਾਰ ਦੇਈਏ ਅਤੇ ਉਸ ਦੇ ਵਿਰਸੇ ਤੇ ਕਬਜ਼ਾ ਕਰ ਲਈਏ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਮੁਜ਼ਾਰਿਆਂ ਨੇ ਪੁੱਤਰ ਨੂੰ ਦੇਖਿਆ ਤਾਂ ਉਹਨਾਂ ਨੇ ਆਪਸ ਵਿੱਚ ਕਿਹਾ, ‘ਇਹ ਹੀ ਵਾਰਿਸ ਹੈ । ਆਓ, ਇਸ ਨੂੰ ਮਾਰ ਸੁੱਟੀਏ ਤਾਂ ਫਿਰ ਜਾਇਦਾਦ ਸਾਡੀ ਹੋ ਜਾਵੇਗੀ!’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਜਦੋਂ ਕਿਰਾਏਦਾਰਾਂ ਨੇ ਉਸਦੇ ਪੁੱਤਰ ਨੂੰ ਵੇਖਿਆ, ਤਾਂ ਉਹ ਇੱਕ ਦੂਸਰੇ ਨੂੰ ਕਹਿਣ ਲੱਗੇ, ‘ਵਾਰਸ ਇਹੋ ਹੈ। ਆਓ, ਇਸ ਨੂੰ ਮਾਰ ਸੁੱਟੀਏ ਅਤੇ ਉਸਦਾ ਵਿਰਸਾ ਸੰਭਾਲ ਲਈਏ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਮਾਲੀਆਂ ਨੇ ਜਾਂ ਉਹ ਦੇ ਪੁੱਤ੍ਰ ਨੂੰ ਵੇਖਿਆ ਤਾਂ ਆਪੋ ਵਿੱਚ ਕਿਹਾ, ਵਾਰਸ ਏਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ
Punjabi ERV
“ਪਰ ਜਦੋਂ ਕਿਸਾਨਾਂ ਨੇ ਉਸਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸਨੂੰ ਮਾਰ ਦੇਈਏ ਅਤੇ ਉਸਦੇ ਵਿਰਸੇ ਤੇ ਕਬਜ਼ਾ ਕਰ ਲਈਏ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد مالِیاں نیں پُتر نُوں ویکھیا تَد آپو وِچ آکھن لگّے۔ وارث تے ایہو اے۔ آؤ ایہنوں مار سُٹّیئے تے اوہدی وِرثہ سانبھ لَئے۔
Punjabi Standard Bible (Punjabi Standard Bible) 2023
ਪਰ ਜਦੋਂ ਕਿਸਾਨਾਂ ਨੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ‘ਵਾਰਸ ਇਹੋ ਹੈ। ਆਓ, ਇਸ ਨੂੰ ਮਾਰ ਸੁੱਟੀਏ ਅਤੇ ਇਸ ਦੀ ਮਿਰਾਸ ਨੂੰ ਸਾਂਭ ਲਈਏ’।