Matthew 21:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪ੍ਰਭੂ ਯਿਸੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਕਹਿੰਦਾ ਹਾਂ, ਪਰਮੇਸ਼ਰ ਦਾ ਰਾਜ ਤੁਹਾਡੇ ਕੋਲੋਂ ਲੈ ਲਿਆ ਜਾਵੇਗਾ ਅਤੇ ਉਹਨਾਂ ਲੋਕਾਂ ਨੂੰ ਦੇ ਦਿੱਤਾ ਜਾਵੇਗਾ ਜੋ ਉਸ ਦਾ ਫਲ ਦਿੰਦੇ ਹਨ । [
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਕੋਲੋ ਖੋਹ ਕੇ ਉਹਨਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਇਸਦੇ ਯੋਗ ਫਲ ਲਿਆ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਥੋਂ ਖੋਹਿਆ ਅਤੇ ਪਰਾਈ ਕੌਮ ਨੂੰ ਜਿਹੜੀ ਉਹ ਦੇ ਫਲ ਦੇਵੇ ਦਿੱਤਾ ਜਾਵੇਗਾ
Punjabi ERV
“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹਡ਼ੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں تُہانوں آکھنا آں پئی خُدا دی بادشاہی تُہاڈے توں کُھوئی جائے گی۔ تے اوس قوم نُوں بخشی جائے گی جیہڑی اوہدا پَھل لِیائیا کرے۔
Punjabi Standard Bible (Punjabi Standard Bible) 2023
ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਦਾ ਰਾਜ ਤੁਹਾਡੇ ਕੋਲੋਂ ਲੈ ਲਿਆ ਜਾਵੇਗਾ ਅਤੇ ਉਸ ਕੌਮ ਨੂੰ ਜਿਹੜੀ ਇਸ ਦਾ ਫਲ ਲਿਆਵੇ, ਦੇ ਦਿੱਤਾ ਜਾਵੇਗਾ।