Matthew 21:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸੀਯੋਨ ਦੀ ਧੀ ਨੂੰ ਕਹੋ: ਦੇਖ, ਤੇਰਾ ਰਾਜਾ ਤੇਰੇ ਕੋਲ ਆ ਰਿਹਾ ਹੈ, ਉਹ ਨਿਮਰ ਹੈ ਅਤੇ ਗਧੀ ਦੇ ਉੱਤੇ ਸਵਾਰ ਹੈ, ਸਗੋਂ ਗਧੀ ਦੇ ਬੱਚੇ ਉੱਤੇ ਬੈਠਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸੀਯੋਨ ਦੀ ਬੇਟੀ ਨੂੰ ਆਖੋ, ‘ਵੇਖੋ, ਤੁਹਾਡਾ ਰਾਜਾ ਤੁਹਾਡੇ ਕੋਲ ਆਉਂਦਾ ਹੈ, ਅਧੀਨਗੀ ਅਤੇ ਇੱਕ ਗਧੇ ਉੱਤੇ ਸਵਾਰ ਹੋ ਕੇ, ਅਤੇ ਗਧੀ ਦੇ ਬੱਚੇ ਉੱਤੇ, ਭਾਰ ਢੋਣ ਵਾਲੇ ਦੇ ਬੱਚੇ ਉੱਪਰ।’ ”
Punjabi Bible 2016 - ਪਵਿੱਤਰ ਬਾਈਬਲ O.V.
ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਪਾਤਸ਼ਾਹ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋਕੇ ਤੇਰੇ ਕੋਲ ਆਉਂਦਾ ਹੈ।।
Punjabi ERV
“ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।”‘ਜਕਰਯਾਹ 9:9
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
صِیُّون دی دِھی نُوں آکھو۔ ویکھ تیرا بادشاہ تیرے کول آؤندا اے اوہ حلِیم اے تے کھوتے اُتّے چڑھیا سگوں کھوتی دے بچّے اُتّے۔
Punjabi Standard Bible (Punjabi Standard Bible) 2023
ਸੀਯੋਨ ਦੀ ਬੇਟੀ ਨੂੰ ਕਹੋ, “ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਦੀਨ ਹੈ ਅਤੇ ਗਧੀ ਉੱਤੇ, ਬਲਕਿ ਗਧੀ ਦੇ ਬੱਚੇ ਉੱਤੇ ਸਵਾਰ ਹੈ।”