Matthew 22:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸ ਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਰਾਜੇ ਨੇ ਨੌਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹ ਕੇ ਬਾਹਰ ਹਨੇਰੇ ਵਿੱਚ ਸੁੱਟ ਦਿਓ ਜਿੱਥੇ ਰੋਣਾ ਅਤੇ ਦੰਦਾਂ ਦਾ ਪੀਹਣਾ ਹੋਵੇਗਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਰਾਜੇ ਨੇ ਨੌਕਰ ਨੂੰ ਆਖਿਆ, ‘ਉਸ ਮਨੁੱਖ ਦੇ ਹੱਥ ਪੈਰ ਬੰਨ੍ਹ ਕੇ, ਇਸ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ, ਉੱਥੇ ਰੋਣਾ ਅਤੇ ਦੰਦਾ ਦਾ ਪੀਸਣਾ ਹੋਵੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਟਹਿਲੂਆਂ ਨੂੰ ਆਖਿਆ, ਇਹ ਦੇ ਹੱਥ ਪੈਰ ਬੰਨ੍ਹ ਕੇ ਇਹ ਨੂੰ ਬਾਹਰ ਅੰਧਘੋਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ
Punjabi ERV
ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد بادشاہ نَوکراں نُوں آکھیا۔ ایہدے ہتّھ پَیر بَنّھ کے ایہنوں باہر ہنیرے وِچ سُٹ آؤ۔ اوتھے رونا تے کچیچیاں وٹنا ہوئے گا۔
Punjabi Standard Bible (Punjabi Standard Bible) 2023
ਤਦ ਰਾਜੇ ਨੇ ਸੇਵਕਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹ ਕੇ ਇਸ ਨੂੰ ਬਾਹਰ ਅੰਧਘੋਰ ਵਿੱਚ ਸੁੱਟ ਦਿਓ; ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ’।