Matthew 22:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਆਪਣੇ ਕੁਝ ਸਾਥੀਆਂ ਨੂੰ, ਹੇਰੋਦੇਸ ਦੇ ਦਲ ਦੇ ਲੋਕਾਂ ਨਾਲ ਯਿਸੂ ਕੋਲ ਭੇਜਿਆ । ਉਹਨਾਂ ਨੇ ਯਿਸੂ ਤੋਂ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਸੱਚੇ ਹੋ । ਤੁਸੀਂ ਕਿਸੇ ਦਾ ਮੂੰਹ ਦੇਖ ਕੇ ਕੋਈ ਗੱਲ ਨਹੀਂ ਕਹਿੰਦੇ ਸਗੋਂ ਸੱਚਾਈ ਨਾਲ ਪਰਮੇਸ਼ਰ ਦੇ ਮਾਰਗ ਬਾਰੇ ਲੋਕਾਂ ਨੂੰ ਸਿੱਖਿਆ ਦਿੰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਯਿਸ਼ੂ ਕੋਲ ਭੇਜਿਆ। ਅਤੇ ਉਹਨਾਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੁਸੀਂ ਇੱਕ ਸੱਚੇ ਆਦਮੀ ਹੋ ਅਤੇ ਤੁਸੀਂ ਸਚਿਆਈ ਨਾਲ ਪਰਮੇਸ਼ਵਰ ਦਾ ਰਾਹ ਸਿਖਾਉਂਦੇ ਹੋ ਅਤੇ ਤੁਹਾਨੂੰ ਕਿਸੇ ਦੀ ਵੀ ਪਰਵਾਹ ਨਹੀਂ, ਕਿਉਂਕਿ ਤੁਸੀਂ ਮਨੁੱਖਾਂ ਦਾ ਪੱਖਪਾਤ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਭਈ ਉਸ ਨੂੰ ਆਖਣ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਰ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ
Punjabi ERV
ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اپنیاں شاگِرداں نُوں ہیرودیاں سَنے اوہدے کول گھلّیا پئی اوہنوں آکھن اَے اُستاد سانُوں معلُوم اے۔ پئی تُوں سَچّا ایں تے سچیائی نال خُدا دا راہ دسنا ایں تے تینُوں کِسے دی پرواہ نئیں کیوں جو تُوں بندیاں دے مُنھ دا لحاظ نئیں کر دا۔
Punjabi Standard Bible (Punjabi Standard Bible) 2023
ਸੋ ਉਨ੍ਹਾਂ ਨੇ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਕੋਲ ਇਹ ਕਹਿਣ ਲਈ ਭੇਜਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੂੰ ਸੱਚਾ ਹੈਂ ਅਤੇ ਸਚਾਈ ਨਾਲ ਪਰਮੇਸ਼ਰ ਦਾ ਰਾਹ ਸਿਖਾਉਂਦਾ ਹੈਂ ਅਤੇ ਕਿਸੇ ਦੀ ਪਰਵਾਹ ਨਹੀਂ ਕਰਦਾ, ਕਿਉਂਕਿ ਤੂੰ ਮਨੁੱਖਾਂ ਵਿੱਚ ਪੱਖਪਾਤ ਨਹੀਂ ਕਰਦਾ।