Matthew 22:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਵਿੱਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੋ ਉਸਦੀ ਕੋਈ ਉਲਾਦ ਨਹੀਂ ਸੀ, ਉਸ ਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਵਿੱਚ ਸੱਤ ਭਰਾ ਰਹਿੰਦੇ ਸਨ । ਸਭ ਤੋਂ ਵੱਡੇ ਨੇ ਵਿਆਹ ਕੀਤਾ ਪਰ ਉਹ ਬੇਉਲਾਦ ਹੀ ਰਿਹਾ ਅਤੇ ਮਰ ਗਿਆ । ਉਹ ਆਪਣੀ ਵਿਧਵਾ ਨੂੰ ਆਪਣੇ ਭਰਾ ਦੇ ਲਈ ਛੱਡ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਵਿੱਚ ਸੱਤ ਭਰਾ ਸਨ। ਅਤੇ ਪਹਿਲਾਂ ਵਿਆਹ ਕਰਕੇ ਮਰ ਗਿਆ, ਅਤੇ ਬੇ-ਔਲਾਦ ਹੋਣ ਕਰਕੇ, ਆਪਣੇ ਭਰਾ ਦੇ ਲਈ ਆਪਣੀ ਪਤਨੀ ਨੂੰ ਛੱਡ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸਾਡੇ ਵਿੱਚ ਸੱਤ ਭਾਈ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇਉਲਾਦਾ ਹੋਣ ਕਰਕੇ ਆਪਣੇ ਭਾਈ ਦੇ ਲਈ ਆਪਣੀ ਤੀਵੀਂ ਛੱਡ ਗਿਆ
Punjabi ERV
ਸਾਡੇ ਵਿਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੁ ਉਸਦੀ ਕੋਈ ਉਲਾਦ ਨਹੀਂ ਸੀ, ਉਸਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ساڈے وِچ سَتّ بھرا سن۔ تے پہلا ویاہ کر کے مر گیا پر اوہدی کوئی نسل نئیں سی اوہ اپنی بیوی نُوں اپنے بھرا لئی چھڈ گیا۔
Punjabi Standard Bible (Punjabi Standard Bible) 2023
ਸਾਡੇ ਵਿੱਚ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ ਅਤੇ ਕਿਉਂਕਿ ਉਸ ਦੀ ਕੋਈ ਅੰਸ ਨਹੀਂ ਸੀ ਇਸ ਲਈ ਆਪਣੀ ਪਤਨੀ ਨੂੰ ਆਪਣੇ ਭਰਾ ਲਈ ਛੱਡ ਗਿਆ।