Matthew 22:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸ ਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸ ਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਆਪਣੇ ਨੌਕਰਾਂ ਨੂੰ ਵਿਆਹ-ਭੋਜ ਵਿੱਚ ਸੱਦੇ ਹੋਏ ਪ੍ਰਾਹੁਣਿਆਂ ਨੂੰ ਬੁਲਾਉਣ ਲਈ ਭੇਜਿਆ । ਪਰ ਉਹਨਾਂ ਨੇ ਆਉਣ ਤੋਂ ਇਨਕਾਰ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਨੇ ਆਪਣੇ ਨੌਕਰਾਂ ਨੂੰ ਉਹਨਾਂ ਲੋਕਾਂ ਕੋਲ ਭੇਜਿਆ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਕਿ ਉਹ ਉਹਨਾਂ ਨੂੰ ਆਉਣ ਲਈ ਆਖੇ, ਪਰ ਉਹਨਾਂ ਨੇ ਆਉਣ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਸੱਦੇ ਹੋਇਆ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਚਾਕਰਾਂ ਨੂੰ ਘੱਲਿਆ ਪਰ ਓਹ ਆਉਣ ਨੂੰ ਰਾਜੀ ਨਾ ਹੋਏ
Punjabi ERV
ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اپنے نَوکراں نُوں گھلّیا۔ پئی میلِیاں نُوں ویاہ وِچ سَدّن۔ پر اوہ آؤن نُوں راضی نا ہوئے۔
Punjabi Standard Bible (Punjabi Standard Bible) 2023
ਉਸ ਨੇ ਆਪਣੇ ਦਾਸਾਂ ਨੂੰ ਭੇਜਿਆ ਕਿ ਜਿਨ੍ਹਾਂ ਨੂੰ ਨਿਓਤਾ ਦਿੱਤਾ ਸੀ ਉਨ੍ਹਾਂ ਨੂੰ ਵਿਆਹ ਵਿੱਚ ਬੁਲਾ ਲਿਆਉਣ, ਪਰ ਉਨ੍ਹਾਂ ਨੇ ਆਉਣਾ ਨਾ ਚਾਹਿਆ।