Matthew 22:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਜੋ ਪੁਨਰ ਉਥਾਨ ਤੋਂ ਬਾਦ, ਉੱਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪੁਨਰ-ਉਥਾਨ ਦੇ ਸਮੇਂ ਆਦਮੀਆਂ ਅਤੇ ਔਰਤਾਂ ਵਿੱਚ ਵਿਆਹ ਨਹੀਂ ਹੋਵੇਗਾ ਸਗੋਂ ਉਹ ਸਵਰਗਦੂਤਾਂ ਵਰਗੇ ਹੋਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਪੁਨਰ-ਉਥਾਨ ਵਾਲੇ ਦਿਨ ਨਾ ਲੋਕ ਵਿਆਹ ਕਰਾਉਣਗੇ; ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਕਿਆਮਤ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਬਲਕਣ ਸੁਰਗ ਵਿੱਚ ਦੂਤਾਂ ਵਰਗੇ ਹਨ
Punjabi ERV
ਕਿਉਂਜੁ ਪੁਨਰ ਉਥਾਨ ਤੋਂ ਬਾਦ, ਉਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو قیامت وِچ نا ویاہ کر دے نیں تے نا ویاہے جاندے نیں۔ پر اسمان دے فرِشتیاں وانگُوں نیں۔
Punjabi Standard Bible (Punjabi Standard Bible) 2023
ਕਿਉਂਕਿ ਪੁਨਰ-ਉਥਾਨ ਦੇ ਸਮੇਂ, ਨਾ ਤਾਂ ਲੋਕ ਵਿਆਹ ਕਰਨਗੇ ਅਤੇ ਨਾ ਹੀ ਵਿਆਹੇ ਜਾਣਗੇ, ਪਰ ਸਵਰਗ ਵਿੱਚ ਸਵਰਗਦੂਤਾਂ ਵਰਗੇ ਹੋਣਗੇ।