Matthew 22:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਉਸ ਨੇ ਹੋਰ ਵੱਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸੱਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵੱਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਸ ਨੇ ਕੁਝ ਹੋਰ ਨੌਕਰਾਂ ਨੂੰ ਇਹ ਕਹਿ ਕੇ ਸੱਦੇ ਹੋਏ ਪ੍ਰਾਹੁਣਿਆਂ ਕੋਲ ਭੇਜਿਆ: ‘ਉਹਨਾਂ ਨੂੰ ਕਹੋ; ਮੇਰਾ ਭੋਜ ਤਿਆਰ ਹੈ । ਮੇਰੇ ਪਲੇ਼ ਅਤੇ ਮੋਟੇ ਜਾਨਵਰ ਕੱਟੇ ਜਾ ਚੁੱਕੇ ਹਨ ਅਤੇ ਬਾਕੀ ਸਭ ਕੁਝ ਵੀ ਤਿਆਰ ਹੈ । ਇਸ ਲਈ ਵਿਆਹ-ਭੋਜ ਦੇ ਲਈ ਆਓ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ ਉਸਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ, ‘ਜੋ ਸੱਦੇ ਹੋਇਆ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ: ਮੇਰੇ ਬੈਲ ਅਤੇ ਮੋਟੇ-ਮੋਟੇ ਜਾਨਵਰ ਵੱਢੇ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।’
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਹੋਰਨਾਂ ਚਾਕਰਾਂ ਨੂੰ ਇਹ ਕਹ ਕਿ ਘੱਲਿਆ ਜੋ ਸੱਦੇ ਹੋਇਆਂ ਨੂੰ ਕਹੋ ਭਈ ਵੇਖੋ ਮੈਂ ਆਪਣਾ ਖਾਣਾ ਤਿਆਰ ਕੀਤਾ ਹੈ, ਮੇਰੇ ਬੈਲ ਅਰ ਮੋਟੇ ਮੋਟੇ ਜਾਨਵਾਰ ਕੋਹੇ ਗਏ ਹਨ ਅਤੇ ਸਭ ਕੁਝ ਤਿਆਰ ਹੈ ਤੁਸੀ ਵਿਆਹ ਵਿੱਚ ਚੱਲੋ
Punjabi ERV
“ਫ਼ੇਰ ਉਸਨੇ ਹੋਰ ਵਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس ہور نَوکراں نُوں ایہہ آکھ کے گھلّیا۔ پئی میلِیاں نُوں آکھو۔ پئی ویکھو مَیں اپنا کھانا تیار کر لیا اے میرے ڈھگّے تے پلے ہوئے جنَور کُہس گئے نیں تے سبھو کُجھ تیار اے۔ تُسی ویاہ وِچ آؤ۔
Punjabi Standard Bible (Punjabi Standard Bible) 2023
ਫੇਰ ਉਸ ਨੇ ਹੋਰ ਦਾਸਾਂ ਨੂੰ ਇਹ ਕਹਿ ਕੇ ਭੇਜਿਆ, ‘ਜਿਨ੍ਹਾਂ ਨੂੰ ਨਿਓਤਾ ਦਿੱਤਾ ਸੀ ਉਨ੍ਹਾਂ ਨੂੰ ਕਹੋ, ਵੇਖੋ, ਮੈਂ ਭੋਜ ਤਿਆਰ ਕਰ ਲਿਆ ਹੈ, ਮੇਰੇ ਬਲਦ ਅਤੇ ਪਲ਼ੇ ਹੋਏ ਜਾਨਵਰ ਕੱਟੇ ਗਏ ਹਨ ਅਤੇ ਸਭ ਕੁਝ ਤਿਆਰ ਹੈ; ਵਿਆਹ-ਭੋਜ ਵਿੱਚ ਆਓ’।‍‌