Matthew 23:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਵੀ ਦੁੱਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਪਖੰਡੀ ਵਿਵਸਥਾ ਦੇ ਸਿੱਖਿਅਕੋ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਤੁਸੀਂ ਕਿਸੇ ਨੂੰ ਆਪਣੇ ਵਿਸ਼ਵਾਸ ਵਿੱਚ ਲਿਆਉਣ ਲਈ ਜਲ-ਥਲ ਇੱਕ ਕਰ ਦਿੰਦੇ ਹੋ ਅਤੇ ਜਦੋਂ ਉਹ ਆ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਜ਼ਿਆਦਾ ਨਰਕ ਦਾ ਭਾਗੀ ਬਣਾਉਂਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹਾਏ ਕਪਟੀਓ, ਫ਼ਰੀਸੀਓ ਅਤੇ ਨੇਮ ਦੇ ਉਪਦੇਸ਼ਕੋ! ਤੁਸੀਂ ਕਿਸੇ ਵਿਅਕਤੀ ਨੂੰ ਯਹੂਦੀ ਮੱਤ ਵਿੱਚ ਸ਼ਾਮਲ ਕਰਨ ਲਈ ਲੰਬੇ ਪਾਣੀ ਅਤੇ ਜ਼ਮੀਨੀ ਯਾਤਰਾਵਾਂ ਕਰਦੇ ਹੋ, ਜਦੋਂ ਉਹ ਤੁਹਾਡੇ ਨਾਲ ਮਿਲ ਜਾਂਦਾ ਹੈ, ਤਾਂ ਤੁਸੀਂ ਉਸ ਨੂੰ ਨਰਕ ਦੀ ਅੱਗ ਦੀ ਦੁਗਣੀ ਸਜ਼ਾ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ ਥਲ ਗਾਹੁੰਦੇ ਹੋ ਅਤੇ ਜਾਂ ਉਹ ਆ ਚੁੱਕਿਆ ਤਾਂ ਤੁਸੀਂ ਉਹ ਨੂੰ ਆਪਣੇ ਨਾਲੋਂ ਦੂਣਾ ਨਰਕ ਦਾ ਪੁੱਤ੍ਰ ਬਣਾਉਂਦੇ ਹੋ।।
Punjabi ERV
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸਨੂੰ ਆਪਣੇ ਨਾਲੋਂ ਵੀ ਦੁਗ੍ਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہائے افسوس تُہاڈے اُتّے فقِیہو تے فرِیسیو مکّارو ایس لئی پئی تُسی اِک بندے نُوں اپنے دین وِچ لے آؤن واسطے سمُندر تے زمین گاہ مار دے اوہ جد آگیا تے تُسی اوہنوں اپنے نالوں دُونا جہنّم دا پُتر بناندے اوہ۔
Punjabi Standard Bible (Punjabi Standard Bible) 2023
“ਹੇ ਪਖੰਡੀ ਸ਼ਾਸਤਰੀਓ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਲਿਆਉਣ ਲਈ ਜਲ-ਥਲ ਇੱਕ ਕਰ ਦਿੰਦੇ ਹੋ ਅਤੇ ਜਦੋਂ ਉਹ ਆ ਜਾਂਦਾ ਹੈ ਤਾਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਭਾਗੀ ਬਣਾ ਦਿੰਦੇ ਹੋ।