Matthew 23:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੱਧ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਅੰਨ੍ਹੇ ਮਾਰਗਦਰਸ਼ਕੋ, ਤੁਹਾਡੇ ਉੱਤੇ ਹਾਏ! ਤੁਸੀਂ ਸਿੱਖਿਆ ਦਿੰਦੇ ਹੋ ਕਿ ਜੇਕਰ ਕੋਈ ਹੈਕਲ ਦੀ ਸੌਂਹ ਖਾਂਦਾ ਹੈ ਤਾਂ ਕੋਈ ਗੱਲ ਨਹੀਂ ਪਰ ਜੇਕਰ ਉਹ ਹੈਕਲ ਦੇ ਸੋਨੇ ਦੀ ਸੌਂਹ ਖਾਂਦਾ ਹੈ ਤਾਂ ਉਹ ਉਸ ਨੂੰ ਲੱਗਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹਾਏ ਤੁਹਾਡੇ ਉੱਤੇ, ਅੰਨ੍ਹੇ ਆਗੂਓ! ਤੁਸੀਂ ਆਖਦੇ ਹੋ, ‘ਅਗਰ ਕੋਈ ਹੈਕਲ ਦੀ ਸੌਂਹ ਖਾਵੇ, ਤਾਂ ਕੋਈ ਗੱਲ ਨਹੀਂ; ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸੌਂਹ ਦੀ ਖਾਵੇ ਤਾਂ ਉਹ ਉਸਨੂੰ ਜ਼ਰੂਰ ਪੂਰੀ ਕਰਨੀ ਚਾਹੀਦੀ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਇ ਹਾਇ! ਜਿਹੜੇ ਆਖਦੇ ਹੋ ਭਈ ਜੇ ਕੋਈ ਹੈਕਲ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਗੱਲ ਖਾਵੇ ਉਹ ਪੂਰੀ ਕਰਨੀ ਪਊ
Punjabi ERV
“ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੰਧ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہائے افسوس تُہاڈے اُتّے اَنھے راہ دسن والیو جیہڑے آکھدے ہو پئی ”جے کوئی ہیکل دی سَونہہ چُکے تے کوئی گلّ نئیں پر جے کوئی ہیکل دے سونے دی سَونہہ چُکے تے پُوری کرنی پَوے گی۔“
Punjabi Standard Bible (Punjabi Standard Bible) 2023
“ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਕਹਿੰਦੇ ਹੋ ਕਿ ਜੇ ਕੋਈ ਹੈਕਲ ਦੀ ਸੌਂਹ ਖਾਵੇ ਤਾਂ ਕੋਈ ਗੱਲ ਨਹੀਂ, ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸੌਂਹ ਖਾਵੇ ਤਾਂ ਉਸ ਨੂੰ ਪੂਰੀ ਕਰਨੀ ਪਵੇਗੀ।