Matthew 23:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਪਖੰਡੀ ਵਿਵਸਥਾ ਦੇ ਸਿੱਖਿਅਕੋ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਤੁਸੀਂ ਪਿਆਲੇ ਅਤੇ ਥਾਲੀ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਮਾਂਜਦੇ ਹੋ ਪਰ ਅੰਦਰੋਂ ਤੁਸੀਂ ਲਾਲਚ ਅਤੇ ਬੇਈਮਾਨੀ ਨਾਲ ਭਰੇ ਹੋਏ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਤੁਸੀਂ ਕੱਪ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ, ਪਰ ਅੰਦਰੋਂ ਇਹ ਲਾਲਚ ਅਤੇ ਬਦੀ ਨਾਲ ਭਰੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਕਟੋਰੇ ਅਰ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਓਹ ਲੁੱਟ ਅਤੇ ਬਦਪਰਹੇਜ਼ੀ ਨਾਲ ਭਰੇ ਹੋਏ ਹਨ
Punjabi ERV
“ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹਡ਼ੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہائے افسوس تُہاڈے اُتّے فقِیہو تے فرِیسیو مکّارو۔ تُسی کٹورے تے تھالی نُوں باہروں صاف کر دے ہو پر اوہ اندروں لُٹ تے بدپرہیزی نال بھرے ہوئے نیں۔
Punjabi Standard Bible (Punjabi Standard Bible) 2023
“ਹੇ ਪਖੰਡੀ ਸ਼ਾਸਤਰੀਓ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਪਿਆਲੇ ਅਤੇ ਥਾਲੀ ਨੂੰ ਬਾਹਰੋਂ ਸਾਫ ਕਰਦੇ ਹੋ, ਪਰ ਅੰਦਰੋਂ ਲੁੱਟ ਅਤੇ ਅਸੰਜਮ ਨਾਲ ਭਰੇ ਹੋਏ ਹੋ।