Matthew 23:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸੁਣੋ: ਮੈਂ ਤੁਹਾਡੇ ਕੋਲ ਨਬੀਆਂ, ਬੁੱਧੀਮਾਨਾਂ ਅਤੇ ਉਪਦੇਸ਼ਕਾਂ ਨੂੰ ਭੇਜਦਾ ਹਾਂ । ਉਹਨਾਂ ਵਿੱਚੋਂ ਕੁਝ ਨੂੰ ਤੁਸੀਂ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਕੁਝ ਨੂੰ ਸਲੀਬ ਉੱਤੇ ਚੜ੍ਹਾਓਗੇ ਅਤੇ ਕੁਝ ਦਾ ਪਿੱਛਾ ਤੁਸੀਂ ਸ਼ਹਿਰ ਸ਼ਹਿਰ ਵਿੱਚ ਕਰੋਗੇ । ਉਹਨਾਂ ਵਿੱਚੋਂ ਕੁਝ ਨੂੰ ਕਤਲ ਕਰੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ; ਅਤੇ ਕਈ ਨੂੰ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਹਨਾਂ ਦੇ ਮਗਰ ਜਾਓਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਗ੍ਰੰਥੀਆਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਆਪਣੀਆਂ ਸਮਾਜਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਉਗੇ
Punjabi ERV
ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋਡ਼ੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿਛਾ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے ویکھو مَیں نبیاں تے داناواں تے فقِیہاں نُوں تُہاڈے کول گھلّنا آں۔ اوہناں وِچوں کئیاں نُوں تُسی مار سُٹّو گے تے صلِیب دیؤگے۔ تے کئیاں نُوں اپنے عبادت خانیاں وِچ کولڑے مارو گے تے شہروں شہر بھجا کے اَوکھیاں کرو گے۔
Punjabi Standard Bible (Punjabi Standard Bible) 2023
ਇਸ ਲਈ ਵੇਖੋ, ਮੈਂ ਤੁਹਾਡੇ ਕੋਲ ਨਬੀਆਂ, ਗਿਆਨੀਆਂ ਅਤੇ ਸ਼ਾਸਤਰੀਆਂ ਨੂੰ ਭੇਜਦਾ ਹਾਂ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ 'ਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਸਭਾ-ਘਰਾਂ ਵਿੱਚ ਕੋਰੜੇ ਮਾਰੋਗੇ ਤੇ ਨਗਰ-ਨਗਰ ਉਨ੍ਹਾਂ ਦਾ ਪਿੱਛਾ ਕਰੋਗੇ,