Matthew 23:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈ ਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿੱਚਕਾਰ ਮਾਰਿਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਸਭ ਲੋਕਾਂ ਦਾ ਲਹੂ ਜੋ ਇਸ ਧਰਤੀ ਤੇ ਵਹਾਇਆ ਗਿਆ ਸੀ, ਤੁਹਾਡੇ ਸਿਰ ਮੜ੍ਹਿਆ ਜਾਵੇਗਾ, ਨੇਕ ਹਾਬਿਲ ਦੇ ਲਹੂ ਤੋਂ ਲੈ ਕੇ ਬਰਕਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ, ਜਿਹਨਾਂ ਨੂੰ ਤੁਸੀਂ ਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਕਿ ਧਰਮੀਆਂ ਦਾ ਜਿਨ੍ਹਾਂ ਵੀ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਹੀ ਆਵੇ, ਧਰਮੀ ਹਾਬਿਲ ਤੋਂ ਲੈ ਕੇ ਬੈਰੇਖਾਯ ਦਾ ਪੁੱਤਰ ਜ਼ਕਰਯਾਹ ਦੇ ਲਹੂ ਤੱਕ, ਜਿਸਨੂੰ ਵੀ ਤੁਸੀਂ ਹੈਕਲ ਅਤੇ ਜਗਵੇਦੀ ਦੇ ਵਿੱਚਕਾਰ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂਕਿ ਧਰਮੀਆਂ ਦਾ ਜਿੰਨਾ ਲਹੂ ਧਰਤੀ ਉੱਤੇ ਵਹਾਇਆ ਗਿਆ ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਰਕਯਾਹ ਦੇ ਪੁੱਤ੍ਰ ਜ਼ਕਰਯਾਹ ਦੇ ਲਹੂ ਤੀਕ ਜਿਹ ਨੂੰ ਤੁਸਾਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ਸੱਭੋ ਤੁਹਾਡੇ ਜੁੰਮੇ ਆਵੇ
Punjabi ERV
ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿਚਕਾਰ ਮਾਰਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو نیکاں دا لہو جِنّاں زمین اُتّے وگایا گیا نیک ہابل دے لہو توں لے کے برکیاہ دے پُتر زکریاہ دے لہو تِیکر جِہنُوں تُساں ہیکل تے قُربان گاہ دے وِچکار مار دِتّا سی۔ سبھو تُہاڈے اُتّے آ جاوے۔
Punjabi Standard Bible (Punjabi Standard Bible) 2023
ਤਾਂਕਿ ਉਨ੍ਹਾਂ ਧਰਮੀਆਂ ਦਾ ਲਹੂ ਜਿਹੜਾ ਧਰਤੀ 'ਤੇ ਵਹਾਇਆ ਗਿਆ ਅਰਥਾਤ ਧਰਮੀ ਹਾਬਲ ਦੇ ਲਹੂ ਤੋਂ ਲੈ ਕੇ ਬਰਕਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਸੁੱਟਿਆ, ਉਹ ਸਭ ਤੁਹਾਡੇ ਉੱਤੇ ਪਵੇ।