Matthew 23:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਯਰੂਸ਼ਲਮ, ਹੇ ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਹੈਂ । ਤੂੰ ਪਰਮੇਸ਼ਰ ਦੇ ਭੇਜਿਆ ਹੋਇਆਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ । ਕਿੰਨੀ ਵਾਰ ਮੈਂ ਚਾਹਿਆ ਕਿ ਜਿਸ ਤਰ੍ਹਾਂ ਕੁੱਕੜੀ ਆਪਣੇ ਬੱਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠੇ ਕਰਦੀ ਹੈ, ਉਸੇ ਤਰ੍ਹਾਂ ਮੈਂ ਵੀ ਤੇਰੇ ਬੱਚਿਆਂ ਨੂੰ ਇਕੱਠੇ ਕਰਾਂ ਪਰ ਤੂੰ ਇਹ ਨਾ ਚਾਹਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਯੇਰੂਸ਼ਲੇਮ, ਹੇ ਯੇਰੂਸ਼ਲੇਮ, ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਹੋਇਆ ਨੂੰ ਪਥਰਾਓ ਕਰਦਾ ਹੈ, ਕਿੰਨ੍ਹੀ ਵਾਰ ਮੈਂ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾ, ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਰੂਸ਼ਲਮ ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਗਏ ਪਥਰਾਉ ਕਰਦਾ ਹੈਂ ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ
Punjabi ERV
“ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹਡ਼ੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕਡ਼ੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے یرُوشلِیم اَے یرُوشلِیم نبیاں نُوں مار سُٹّن والی تے اوہناں نُوں پتّھراؤ کرن والی جیہڑے تیرے کول گھلّے گئے سن۔ کِنی واری مَیں چاہندا ساں پئی تیرے بچّیاں نُوں اوسے طرح اکٹّھے کراں۔ جیویں کُکّڑی اپنے چُوچیاں نُوں کھنباں ہیٹھ اکٹّھے کر دی اے پر تُسی نئیں سو چاہندے۔
Punjabi Standard Bible (Punjabi Standard Bible) 2023
“ਹੇ ਯਰੂਸ਼ਲਮ, ਹੇ ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਮਾਰ ਸੁੱਟਦਾ ਹੈਂ ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪਥਰਾਓ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਜਿਵੇਂ ਮੁਰਗੀ ਆਪਣੇ ਬੱਚਿਆਂ ਨੂੰ ਆਪਣੇ ਖੰਭਾਂ ਹੇਠ ਇਕੱਠਾ ਕਰਦੀ ਹੈ, ਮੈਂ ਵੀ ਤੇਰੇ ਬੱਚਿਆਂ ਨੂੰ ਇਕੱਠੇ ਕਰਾਂ, ਪਰ ਤੂੰ ਨਾ ਚਾਹਿਆ।