Matthew 23:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰੱਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਭ ਕੰਮ ਲੋਕਾਂ ਨੂੰ ਦਿਖਾਉਣ ਦੇ ਲਈ ਕਰਦੇ ਹਨ । ਉਹ ਆਪਣੇ ਤਵੀਤਾਂ ਨੂੰ ਚੌੜ੍ਹਾ ਬਣਾਉਂਦੇ ਅਤੇ ਚੋਗਿਆਂ ਦੀਆਂ ਝਾਲਰਾਂ ਨੂੰ ਲੰਮੀਆਂ ਰੱਖਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਂਣ ਲਈ ਕਰਦੇ ਹਨ: ਕਿਉਂਕਿ ਉਹ ਆਪਣੀਆਂ ਪੋਥੀਆਂ ਵਾਲੇ ਥੈਲੀਆਂ ਨੂੰ ਚੌੜਾ ਕਰਦੇ ਹਨ ਅਤੇ ਆਪਣੀਆਂ ਝਾਲਰਾ ਵਧਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਸਭ ਕੰਮ ਲੋਕਾਂ ਦੇ ਵਿਖਲਾਵੇ ਲਈ ਕਰਦੇ ਹਨ ਕਿਉਂ ਜੋ ਓਹ ਆਪਣੇ ਤਵੀਤ ਚਾਉੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ
Punjabi ERV
“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اپنے سارے کمّ لوکاں نُوں وکھان لئی کر دے نیں اوہ تے اپنے تعویذ چَوڑے تے اپنے چوغے دی جھالر وڈّی بناندے نیں۔
Punjabi Standard Bible (Punjabi Standard Bible) 2023
ਉਹ ਆਪਣੇ ਸਾਰੇ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ; ਉਹ ਆਪਣੇ ਤਵੀਤਾਂ ਨੂੰ ਚੌੜਾ ਕਰਦੇ ਅਤੇ ਵਸਤਰਾਂ ਦੀਆਂ ਝਾਲਰਾਂ ਨੂੰ ਲੰਮਾ ਕਰਦੇ ਹਨ।