Matthew 24:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ‘ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ।’ ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖੜੀ ਵੇਖੋਂਗੇ।” (ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪੜ੍ਹਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਤੁਸੀਂ ਬਰਬਾਦੀ ਕਰਨ ਵਾਲੀ ‘ਘਿਣਾਉਣੀ ਚੀਜ਼’ ਜਿਸ ਬਾਰੇ ਦਾਨੀਏਲ ਨਬੀ ਨੇ ਭਵਿੱਖਬਾਣੀ ਕੀਤੀ ਸੀ, ਨੂੰ ਪਵਿੱਤਰ ਥਾਂ ਵਿੱਚ ਖੜ੍ਹਾ ਹੋਇਆ ਦੇਖੋ, (ਪੜ੍ਹਨ ਵਾਲਾ ਆਪਣੇ ਆਪ ਸਮਝ ਜਾਵੇ)
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਜਦੋਂ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਸੀ, ਪਵਿੱਤਰ ਸਥਾਨ ਵਿੱਚ ਖੜ੍ਹੀ ਵੇਖੋਗੇ। ਪੜ੍ਹਨ ਵਾਲਾ ਸਮਝ ਲਵੇ,
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਹ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤ੍ਰ ਥਾਂ ਵਿੱਚ ਖੜੀ ਵੇਖੋਗੇ (ਵਾਚਣ ਵਾਲਾ ਸਮਝ ਲਵੇ)
Punjabi ERV
“ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ। ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖਡ਼ੀ ਵੇਖੋਂਗੇ।” ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪਢ਼ਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جِس ویلے تُسی اوس اُجاڑن والی گندی شے نُوں جِہدی خبر دانی ایل نبی دِتّی اے پاک مکان وِچ کھلوتی ہوئی ویکھو گے (جو پڑھے سو سمجھ لَوے۔)
Punjabi Standard Bible (Punjabi Standard Bible) 2023
“ਇਸ ਲਈ ਜਦੋਂ ਤੁਸੀਂ ਉਸ ‘ਉਜਾੜਨ ਵਾਲੀ ਘਿਣਾਉਣੀ ਚੀਜ਼’ ਨੂੰ ਜਿਸ ਦੇ ਬਾਰੇ ਦਾਨੀਏਲ ਨਬੀ ਨੇ ਦੱਸਿਆ ਸੀ, ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋ (ਪੜ੍ਹਨ ਵਾਲਾ ਸਮਝ ਲਵੇ),