Matthew 24:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ, ਉਸ ਸਮੇਂ ਬਹੁਤ ਵੱਡੀ ਮੁਸੀਬਤ ਹੋਵੇਗੀ। ਅਜਿਹੀ ਮੁਸੀਬਤ ਸੰਸਾਰ ਦੇ ਆਦਿ ਤੋਂ ਲੈ ਕੇ ਹੁਣ ਤੱਕ ਕਦੀ ਨਹੀਂ ਵਾਪਰੀ ਅਤੇ ਨਾ ਹੀ ਇਹ ਫ਼ੇਰ ਕਦੇ ਵਾਪਰੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਿਨਾਂ ਵਿੱਚ ਬਹੁਤ ਭਿਅੰਕਰ ਬਿਪਤਾ ਆਵੇਗੀ ਜੋ ਸੰਸਾਰ ਦੇ ਸ਼ੁਰੂ ਤੋਂ ਲੈ ਕੇ ਅੱਜ ਤੱਕ ਨਾ ਆਈ ਅਤੇ ਨਾ ਹੀ ਆਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ, ਜੋ ਜਗਤ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਕਦੇ ਨਹੀਂ ਹੋਇਆ ਅਤੇ ਨਾ ਕਦੇ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਸਮੇ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੋੜੀ ਹੋਇਆ ਅਤੇ ਨਾ ਕਦੇ ਹੋਵੇਗਾ
Punjabi ERV
ਕਿਉਂਕਿ, ਉਸ ਸਮੇਂ ਬਹੁਤ ਵੱਡੀ ਮੁਸੀਬਤ ਹੋਵੇਗੀ। ਅਜਿਹੀ ਮੁਸੀਬਤ ਸੰਸਾਰ ਦੇ ਆਦਿ ਤੋਂ ਲੈਕੇ ਹੁਣ ਤੱਕ ਕਦੀ ਨਹੀਂ ਵਾਪਰੀ ਅਤੇ ਨਾ ਹੀ ਇਹ ਫ਼ੇਰ ਕਦੇ ਵਾਪਰੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوس ویلے ایڈی بھاری مُصِیبت ہوئے گی جیہڑی دُنیا دے مُڈھوں لے کے ہُن تِیکر نا ہوئی۔ تے نا کَدے ہوئے گی۔
Punjabi Standard Bible (Punjabi Standard Bible) 2023
ਕਿਉਂਕਿ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਸੰਸਾਰ ਦੇ ਅਰੰਭ ਤੋਂ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।