Matthew 24:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹ੍ਹਦਿਉਂ ਚਮਕਾ ਮਾਰਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਵਿੱਚ ਪੂਰਬ ਤੋਂ ਲੈ ਕੇ ਪੱਛਮ ਤੱਕ ਚਮਕਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਸ ਤਰ੍ਹਾਂ ਬਿਜਲੀ ਪੂਰਬ ਦਿਸ਼ਾ ਵੱਲੋਂ ਚਮਕਦੀ ਪੱਛਮ ਵੱਲੋਂ ਦਿਖਦੀ ਹੈ, ਇਸੇ ਤਰ੍ਹਾ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਸ ਤਰਾਂ ਬਿਜਲੀ ਚੜ੍ਹਦਿਓ ਚਮਕਾਰਾ ਮਾਰ ਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰਾਂ ਮਨੁੱਖ ਦੇ ਪੁੱਤ੍ਰ ਦਾ ਆਉਣਾ ਹੋਵੇਗਾ
Punjabi ERV
ਕਿਉਂਕਿ ਜਿਸ ਤਰ੍ਹਾਂ ਬਿਜਲੀ ਚਢ਼ਦਿਉਂ ਚਮਕਾ ਮਾਰਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں بِجلی چڑھدیوں نِکل کے لہندے تِیکر لِشک مار دی اے اونویں ای اِبنِ آدم دا آؤنا ہوئے گا۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਤਰ੍ਹਾਂ ਬਿਜਲੀ ਪੂਰਬ ਤੋਂ ਨਿੱਕਲਦੀ ਅਤੇ ਪੱਛਮ ਤੱਕ ਚਮਕਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।