Matthew 24:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ‘ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਹਨਾਂ ਦਿਨਾਂ ਵਿੱਚ ਇਸ ਬਿਪਤਾ ਦੇ ਇਕਦਮ ਬਾਅਦ, ਸੂਰਜ ਹਨੇਰਾ ਹੋ ਜਾਵੇਗਾ, ਚੰਦ ਆਪਣੀ ਲੋ ਨਹੀਂ ਦੇਵੇਗਾ, ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸਭ ਸ਼ਕਤੀਆਂ ਹਿਲਾ ਦਿੱਤੀਆਂ ਜਾਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਹਨਾਂ ਦਿਨਾਂ ਦੇ ਕਸਟ ਤੋਂ ਬਾਅਦ, “ ‘ਸੂਰਜ ਹਨੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ; ਤਾਰੇ ਅਕਾਸ਼ ਤੋਂ ਡਿੱਗ ਪੈਣਗੇ, ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦਿਨਾਂ ਦੇ ਕਸ਼ਟ ਦੇ ਪਿੱਛੋਂ ਝੱਟ ਸੂਰਜ ਅਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਰ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ
Punjabi ERV
“ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।”ਯਸਾਯਾਹ 13:10; 34:4
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دِناں دی مُصِیبت دے پِچّھوں جھٹ سُورج ہنیرا ہو جائے گا۔ تے چَنّ اپنا چانن نئیں دیوے گا تے تارے اسمانوں ڈِگّ پَین گے۔ تے اسمان دِیاں قُوّتاں ہلائِیاں جان گِیاں۔
Punjabi Standard Bible (Punjabi Standard Bible) 2023
“ਪਰ ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਤੁਰੰਤ ਬਾਅਦ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਦਰਮਾ ਆਪਣਾ ਚਾਨਣ ਨਾ ਦੇਵੇਗਾ, ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।