Matthew 24:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਫਿਰ ਮਨੁੱਖ ਦੇ ਪੁੱਤਰ ਦਾ ਚਿੰਨ੍ਹ ਅਕਾਸ਼ ਵਿੱਚ ਪ੍ਰਗਟ ਹੋਵੇਗਾ । ਉਸ ਸਮੇਂ ਧਰਤੀ ਦੀਆਂ ਸਭ ਕੌਮਾਂ ਸੋਗ ਕਰਨਗੀਆਂ ਅਤੇ ਇਸ ਦੇ ਬਾਅਦ ਉਹ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਦੇ ਉੱਤੇ ਆਉਂਦੇ ਦੇਖਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪ੍ਰਗਟ ਹੋਵੇਗਾ। ਅਤੇ ਤਦ ਧਰਤੀ ਦੇ ਸਾਰੇ ਲੋਕ ਸੋਗ ਕਰਨਗੇ ਜਦੋਂ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਸਵਰਗ ਦੇ ਬੱਦਲਾਂ ਉੱਤੇ ਆਉਂਦੀਆਂ ਵੇਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮਨੁੱਖ ਦੇ ਪੁੱਤ੍ਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਰ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਵਿੱਚ ਆਉਂਦਿਆਂ ਵੇਖਣਗੀਆਂ
Punjabi ERV
“ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ویلے اِبنِ آدم دا نِشان اسمان اُتّے نظر آوے گا تے تَد زمین دے سارے گھرانے پِٹن گے تے اِبنِ آدم نُوں قُدرت تے بڑے جلال نال اسمان دیاں بدّلاں اُتّے آؤندیاں ویکھین گے۔
Punjabi Standard Bible (Punjabi Standard Bible) 2023
ਤਦ ਅਕਾਸ਼ ਵਿੱਚ ਮਨੁੱਖ ਦੇ ਪੁੱਤਰ ਦਾ ਚਿੰਨ੍ਹ ਪਰਗਟ ਹੋਵੇਗਾ ਅਤੇ ਉਸ ਸਮੇਂ ਧਰਤੀ ਦੀਆਂ ਸਾਰੀਆਂ ਕੌਮਾਂ ਵਿਰਲਾਪ ਕਰਨਗੀਆਂ ਤੇ ਲੋਕ ਮਨੁੱਖ ਦੇ ਪੁੱਤਰ ਨੂੰ ਸਮਰੱਥਾ ਅਤੇ ਵੱਡੇ ਤੇਜ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖਣਗੇ।