Matthew 24:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੁੱਖ ਦਾ ਪੁੱਤਰ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ। ਉਹ ਉਸ ਦੇ ਚੁਣੇ ਹੋਏ ਲੋਕਾਂ ਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠਿਆਂ ਕਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਤੁਰ੍ਹੀ ਦੀ ਆਵਾਜ਼ ਨਾਲ ਆਪਣੇ ਸਵਰਗਦੂਤਾਂ ਨੂੰ ਭੇਜਣਗੇ ਅਤੇ ਉਹ ਉਸ ਦੇ ਚੁਣੇ ਹੋਇਆਂ ਨੂੰ ਧਰਤੀ ਦੇ ਇੱਕ ਪਾਸੇ ਤੋਂ ਲੈ ਕੇ ਅਕਾਸ਼ ਦੇ ਦੂਜੇ ਪਾਸੇ ਤੱਕ, ਚੌਹਾਂ ਪਾਸਿਆਂ ਤੋਂ ਇਕੱਠਾ ਕਰਨਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਆਪਣੇ ਦੂਤਾਂ ਨੂੰ ਇੱਕ ਉੱਚੀ ਤੁਰ੍ਹੀ ਦੀ ਆਵਾਜ਼ ਦੇ ਨਾਲ ਭੇਜੇਗਾ, ਅਤੇ ਉਹ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਦਿਸ਼ਾਵਾ ਤੋਂ, ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠੇ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਤੁਰਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਰ ਓਹ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈਕੇ ਐਸ ਸਿਰੇ ਤੀਕਰ ਉਹ ਦੇ ਚੁਣਿਆ ਹੋਇਆਂ ਨੂੰ ਇਕੱਠਿਆ ਕਰਨਗੇ
Punjabi ERV
ਮਨੁੱਖ ਦਾ ਪੁੱਤਰ ਤੂਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ। ਉਹ ਉਸਦੇ ਚੁਣੇ ਹੋਏ ਲੋਕਾਂ ਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕਠਿਆਂ ਕਰਨਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُرہی دی بڑی اواز نال اوہ اپنے فرِشتیاں نُوں گھلّے گا تے اوہ اوہدیاں چُنیاں ہویاں نُوں اسمان دے ایس سِرے توں لے کے اوس سِرے تِیکر چَوہاں گُٹّھاں توں اکٹّھے کرن گے۔
Punjabi Standard Bible (Punjabi Standard Bible) 2023
ਉਹ ਤੁਰ੍ਹੀ ਦੀ ਉੱਚੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਅਕਾਸ਼ ਦੇ ਇਸ ਸਿਰੇ ਤੋਂ ਲੈ ਕੇ ਉਸ ਸਿਰੇ ਤੱਕ, ਚਾਰੇ ਦਿਸ਼ਾਵਾਂ ਤੋਂ ਉਸ ਦੇ ਚੁਣੇ ਹੋਇਆਂ ਨੂੰ ਇਕੱਠਾ ਕਰਨਗੇ।