Matthew 24:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੱਲ ਯਾਦ ਰੱਖਣਾ ਕਿ ਜੇਕਰ ਘਰ ਦਾ ਮਾਲਕ ਜਾਣਦਾ ਹੋਵੇ ਕਿ ਚੋਰ ਕਿਸ ਵਕਤ ਆਉਣ ਵਾਲਾ ਹੈ, ਉਹ ਸਤਰਕ ਰਹੇਗਾ ਅਤੇ ਚੋਰ ਨੂੰ ਆਪਣੇ ਘਰ ਦੇ ਅੰਦਰ ਵੜਨ ਨਹੀਂ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਾਦ ਰੱਖੋ, ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਚੋਰ ਕਿਸ ਪਹਿਰ ਆ ਰਿਹਾ ਹੈ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਨੂੰ ਸੰਨ੍ਹ ਨਾ ਲੱਗਣ ਦਿੰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਸ ਨੂੰ ਸਮਝੋ: ਜੇ ਘਰ ਦੇ ਮਾਲਕ ਨੂੰ ਇਹ ਪਤਾ ਹੁੰਦਾ ਕਿ ਚੋਰ ਰਾਤ ਦੇ ਸਮੇਂ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਦੀ ਚੋਰੀ ਨਾ ਹੋਣ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਭਈ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਸੰਨ੍ਹ ਲੱਗਣ ਨਾ ਦਿੰਦਾ
Punjabi ERV
ਇਹ ਗੱਲ ਯਾਦ ਰੱਖਣਾ ਕਿ ਜੇਕਰ ਘਰ ਦਾ ਮਾਲਕ ਜਾਣਦਾ ਹੋਵੇ ਕਿ ਚੋਰ ਕਿਸ ਵਕਤ ਆਉਣ ਵਾਲਾ ਹੈ, ਉਹ ਸਤਰਕ ਰਹੇਗਾ ਅਤੇ ਚੋਰ ਨੂੰ ਆਪਣੇ ਘਰ ਦੇ ਅੰਦਰ ਵਢ਼ਨ ਨਹੀਂ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ جانو پئی جے گھر دے مالک نُوں خبر ہوندی پئی چور کیہڑے پَہر آوے گا۔ تے جاگدا رہندا تے اپنے گھر نُوں سَنّھ لگّن نا دیندا۔
Punjabi Standard Bible (Punjabi Standard Bible) 2023
ਪਰ ਇਹ ਜਾਣ ਲਵੋ ਕਿ ਜੇ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਚੋਰ ਕਿਸ ਸਮੇਂ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਨੂੰ ਸੰਨ੍ਹ ਨਾ ਲੱਗਣ ਦਿੰਦਾ।