Matthew 25:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਲਕ ਨੇ ਉਸ ਨੂੰ ਕਿਹਾ, ‘ਸ਼ਾਬਾਸ਼! ਚੰਗੇ ਅਤੇ ਇਮਾਨਦਾਰ ਨੌਕਰ, ਤੂੰ ਇੱਕ ਛੋਟੇ ਜਿਹੇ ਕੰਮ ਵਿੱਚ ਇਮਾਨਦਾਰ ਨਿਕਲਿਆ ਹੈਂ । ਮੈਂ ਤੈਨੂੰ ਬਹੁਤ ਵੱਡੇ ਕੰਮ ਦਾ ਅਧਿਕਾਰੀ ਬਣਾਵਾਂਗਾ । ਆ, ਅਤੇ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਸ਼ਾਮਲ ਹੋ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸਦੇ ਮਾਲਕ ਨੇ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਫ਼ਾਦਾਰ ਸੇਵਕ! ਤੂੰ ਥੋੜ੍ਹੇ ਵਿੱਚ ਵੀ ਵਫ਼ਾਦਾਰ ਰਿਹਾ ਹੈ। ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵੇਗਾ। ਆ ਅਤੇ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਾਸ਼ੇ! ਤੂੰ ਤਾਂ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ
Punjabi ERV
“ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸਕਦਾ ਹੈ। ਤੂੰ ਉਸ ਥੋਡ਼ੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے مالک نے اوہنوں آکھیا شاواشے چنگیا تے وفادار نوکرا۔ تُوں تے تھوڑے وِچ وفادار نِکلیا۔ مَیں تینُوں بتھیرے اُتّے اختیار دیاں گا۔ تُوں اپنے مالک دی خُوشی وِچ داخل ہو۔
Punjabi Standard Bible (Punjabi Standard Bible) 2023
ਉਸ ਦੇ ਮਾਲਕ ਨੇ ਉਸ ਨੂੰ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਿਸ਼ਵਾਸਯੋਗ ਦਾਸ! ਤੂੰ ਥੋੜ੍ਹੇ ਵਿੱਚ ਵਿਸ਼ਵਾਸਯੋਗ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰੀ ਠਹਿਰਾਵਾਂਗਾ; ਆਪਣੇ ਮਾਲਕ ਦੇ ਅਨੰਦ ਵਿੱਚ ਸ਼ਾਮਲ ਹੋ’।