Matthew 25:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮਾਲਕ ਨੇ ਉਸ ਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿੱਥੇ ਮੈਂ ਬੀਜਿਆ ਨਹੀਂ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਖਿਲਾਰਿਆ ਨਹੀਂ ਸੀ ਉੱਥੋਂ ਇਕੱਠਾ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਲਕ ਨੇ ਉਸ ਨੂੰ ਉੱਤਰ ਦਿੱਤਾ, ‘ਹੇ ਦੁਸ਼ਟ ਅਤੇ ਸੁਸਤ ਨੌਕਰ! ਤੂੰ ਇਹ ਜਾਣਦਾ ਸੀ ਕਿ ਮੈਂ ਉੱਥੋਂ ਵੱਢਦਾ ਹਾਂ ਜਿੱਥੇ ਮੈਂ ਨਹੀਂ ਬੀਜਿਆ ਅਤੇ ਉੱਥੋਂ ਫ਼ਸਲ ਇਕੱਠੀ ਕਰਦਾ ਹਾਂ ਜਿੱਥੇ ਮੈਂ ਛੱਟਾ ਨਹੀਂ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਅਤੇ ਆਲਸੀ ਨੌਕਰ!’ ਕੀ ਤੂੰ ਜਾਣਦਾ ਹੈ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਡਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦਾ ਹਾਂ?
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਚਾਕਰ! ਕੀ ਤੈਂ ਜਾਣਿਆ ਭਈ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਰ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?
Punjabi ERV
“ਮਾਲਕ ਨੇ ਉਸਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿਥੇ ਮੈਂ ਬੀਜਿਆ ਨਹੀਂ ਉਥੋਂ ਵਢਦਾ ਹਾਂ ਅਤੇ ਜਿਥੇ ਮੈਂ ਖਿਲਾਰਿਆ ਨਹੀਂ ਸੀ ਉਥੋਂ ਇਕੱਠਾ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہدے مالک اوہنوں جواب دِتّا۔ اَے بَھیڑے تے نکمّے نوکر تُوں جان دا سَیں پئی جِتّھے مَیں نئیں بِیجیا اوتھوں وَڈّھنا آں تے جِتّھے مَیں نئیں کھلاریا اوتھوں اکٹّھا کرنا آں۔
Punjabi Standard Bible (Punjabi Standard Bible) 2023
ਉਸ ਦੇ ਮਾਲਕ ਨੇ ਉਸ ਨੂੰ ਕਿਹਾ, ‘ਓਏ ਦੁਸ਼ਟ ਅਤੇ ਆਲਸੀ ਦਾਸ! ਜਦੋਂ ਤੂੰ ਜਾਣਦਾ ਸੀ ਕਿ ਜਿੱਥੇ ਮੈਂ ਨਹੀਂ ਬੀਜਦਾ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਨਹੀਂ ਖਿੰਡਾਉਂਦਾ ਉੱਥੋਂ ਇਕੱਠਾ ਕਰਦਾ ਹਾਂ;