Matthew 25:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸ ਨੂੰ ਵਰਤਦਾ ਹੈ ਉਸ ਨੂੰ ਵੱਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵੱਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਦੇ ਕੋਲ ਹੈ, ਉਸ ਨੂੰ ਹੋਰ ਦਿੱਤਾ ਜਾਵੇਗਾ ਕਿ ਉਸ ਕੋਲ ਬਹੁਤ ਹੋ ਜਾਵੇ; ਪਰ ਜਿਸ ਕੋਲ ਨਹੀਂ ਹੈ, ਉਸ ਕੋਲੋਂ ਉਹ ਥੋੜ੍ਹਾ ਵੀ ਲੈ ਲਿਆ ਜਾਵੇਗਾ, ਜੋ ਉਸ ਕੋਲ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਸ ਕੋਲ ਕੁਝ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਕੋਲ ਨਹੀਂ ਹੈ ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਸੋ ਵੀ ਫੇਰ ਲਿਆ ਜਾਵੇਗਾ
Punjabi ERV
ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸਨੂੰ ਵਰਤਦਾ ਹੈ ਉਸਨੂੰ ਵਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ہر اِک جیہدے کول کُجھ اے اوہنوں دِتّا جائے گا۔ تے اوہدا وادھا ہو جائے گا۔ پر جیہدے کول نئیں اوہدے کولوں جو کُجھ اوہدا اے اوہ وی کھوہ لیا جائے گا۔
Punjabi Standard Bible (Punjabi Standard Bible) 2023
ਕਿਉਂਕਿ ਹਰੇਕ ਜਿਸ ਕੋਲ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਅਤੇ ਉਸ ਕੋਲ ਬਹੁਤ ਹੋ ਜਾਵੇਗਾ, ਪਰ ਜਿਸ ਕੋਲ ਨਹੀਂ ਹੈ ਉਸ ਤੋਂ ਉਹ ਵੀ ਜੋ ਉਸ ਦੇ ਕੋਲ ਹੈ, ਲੈ ਲਿਆ ਜਾਵੇਗਾ।