Matthew 25:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵੱਖਰੀਆਂ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਸਾਹਮਣੇ ਇਕੱਠੀਆਂ ਕੀਤੀਆਂ ਜਾਣਗੀਆਂ । ਉਹ ਉਹਨਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ, ਜਿਸ ਤਰ੍ਹਾਂ ਚਰਵਾਹਾ ਭੇਡਾਂ ਨੂੰ ਬੱਕਰੀਆਂ ਤੋਂ ਵੱਖਰਾ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਭ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ, ਅਤੇ ਉਹ ਲੋਕਾਂ ਨੂੰ ਇੱਕ ਦੂਸਰੇ ਤੋਂ ਅਲੱਗ ਕਰੇਗਾ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆ ਤੋਂ ਅਲੱਗ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਰ ਜਿਸ ਤਰਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਵੱਖਰਿਆਂ ਕਰਦਾ ਹੈ ਓਸੇ ਤਰਾਂ ਉਹ ਉਨ੍ਹਾਂ ਨੂੰ ਇੱਕ ਦੂਏ ਤੋਂ ਵੱਖਰਾ ਕਰੇਗਾ
Punjabi ERV
ਸਾਰੀਆਂ ਕੌਮਾਂ ਉਸਦੇ ਅੱਗੇ ਇਕਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜਡ਼ੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵਖਰੀਆਂ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارِیاں قوماں اوہدے اگّے اکٹّھیاں کِیتیاں جان گِیاں۔ تے جیویں ایّالی بھیڈاں نُوں بکرِیاں توں وَکھریاں کر لَیندا اے تیویں اوہ اوہناں نُوں اِک دُوجے توں وَکھ کرے گا۔
Punjabi Standard Bible (Punjabi Standard Bible) 2023
ਅਤੇ ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਚਰਵਾਹਾ ਭੇਡਾਂ ਨੂੰ ਬੱਕਰੀਆਂ ਤੋਂ ਵੱਖਰਾ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਵੱਖਰਾ ਕਰੇਗਾ।