Matthew 25:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤਦ ਚੰਗੇ ਲੋਕ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨੇਕ ਲੋਕ ਉਸ ਸਮੇਂ ਉੱਤਰ ਦੇਣਗੇ: ‘ਪ੍ਰਭੂ ਜੀ, ਕਦੋਂ ਅਸੀਂ ਤੁਹਾਨੂੰ ਭੁੱਖਾ ਦੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ; ਜਾਂ ਪਿਆਸਾ ਦੇਖਿਆ ਅਤੇ ਤੁਹਾਨੂੰ ਪਾਣੀ ਦਿੱਤਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਧਰਮੀ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ ਜੀ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਖੁਆਇਆ, ਜਾਂ ਤਿਹਾਇਆ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?
Punjabi Bible 2016 - ਪਵਿੱਤਰ ਬਾਈਬਲ O.V.
ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੁ ਜੀ ਅਸਾਂ ਕਦ ਤੈਨੂੰ ਭੁੱਖਾ ਵੇਖਿਆ ਅਤੇ ਖੁਆਇਆ ਯਾ ਤਿਹਾਇਆ ਅਤੇ ਪਿਲਾਇਆ?
Punjabi ERV
“ਤਦ ਚੰਗੇ ਲੋਕ ਉਸਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਵੇਖਿਆ ਤੇ ਤੈਨੂੰ ਪਿਲਾਇਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد نیک لوک اوہنوں جواب دین گے خُداوندا کدوں اساں تینُوں بُھکیاں ویکھیا تے کھوایا؟ یا تریہایا تے تینُوں پیایا؟
Punjabi Standard Bible (Punjabi Standard Bible) 2023
ਤਦ ਧਰਮੀ ਉਸ ਨੂੰ ਕਹਿਣਗੇ, ‘ਪ੍ਰਭੂ ਜੀ, ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਅਤੇ ਖੁਆਇਆ ਜਾਂ ਪਿਆਸਾ ਵੇਖਿਆ ਅਤੇ ਪਾਣੀ ਪਿਆਇਆ?