Matthew 25:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਫਿਰ ਰਾਜਾ ਆਪਣੇ ਖੱਬੇ ਪਾਸੇ ਵਾਲਿਆਂ ਨੂੰ ਕਹੇਗਾ: ‘ਤੁਸੀਂ ਜੋ ਪਰਮੇਸ਼ਰ ਦੇ ਸਰਾਪ ਹੇਠ ਹੋ, ਮੇਰੇ ਸਾਹਮਣਿਓਂ ਉਸ ਹਮੇਸ਼ਾ ਬਲਣ ਵਾਲੀ ਅੱਗ ਵਿੱਚ ਚਲੇ ਜਾਵੋ ਜੋ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਜਿਹੜੇ ਖੱਬੇ ਪਾਸੇ ਹੋਣਗੇ ਉਹਨਾਂ ਨੂੰ ਵੀ ਕਹੇਗਾ, ‘ਹੇ ਸ਼ਰਾਪੇ ਹੋਇਓ, ਮੇਰੇ ਕੋਲੋ ਦੂਰ ਚਲੇ ਜਾਓ, ਉਸ ਸਦੀਪਕ ਅੱਗ ਵਿੱਚ ਜਿਹੜੀ ਦੁਸ਼ਟ ਅਤੇ ਉਸਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ
Punjabi ERV
“ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚਲੇ ਜਾਓ, ਜਿਹਡ਼ੀ ਸ਼ੈਤਾਨ ਅਤੇ ਉਸਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ کھبّے پاسے والیاں نُوں وی آکھے گا۔ اَے لعنتیؤ میرے اگّوں اوس ہمیشہ دی اَگ وِچ جاؤ جیہڑی ابلیس تے اوہدیاں فرِشتیاں دے لئی تیار کِیتی ہوئی اے۔
Punjabi Standard Bible (Punjabi Standard Bible) 2023
“ਫਿਰ ਰਾਜਾ ਖੱਬੇ ਪਾਸੇ ਵਾਲਿਆਂ ਨੂੰ ਕਹੇਗਾ, ‘ਹੇ ਸਰਾਪੀ ਲੋਕੋ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚਲੇ ਜਾਓ ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ;