Matthew 25:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਇੱਕਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪੜਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪਰਦੇਸੀ ਸੀ ਪਰ ਤੁਸੀਂ ਆਪਣੇ ਘਰ ਵਿੱਚ ਮੇਰਾ ਸੁਆਗਤ ਨਾ ਕੀਤਾ । ਮੈਂ ਨੰਗਾ ਸੀ ਪਰ ਤੁਸੀਂ ਮੈਨੂੰ ਕੱਪੜੇ ਨਾ ਦਿੱਤੇ; ਮੈਂ ਬਿਮਾਰ ਸੀ ਅਤੇ ਕੈਦ ਵਿੱਚ ਸੀ ਪਰ ਤੁਸੀਂ ਮੇਰੀ ਖ਼ਬਰ ਲੈਣ ਨਾ ਆਏ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਵਿੱਚ ਜਗ੍ਹਾ ਨਾ ਦਿੱਤੀ, ਮੈਨੂੰ ਕੱਪੜਿਆ ਦੀ ਜ਼ਰੂਰਤ ਸੀ ਪਰ ਤੁਸੀਂ ਮੈਨੂੰ ਨਾ ਦਿੱਤੇ, ਮੈਂ ਬਿਮਾਰ ਅਤੇ ਕੈਦ ਵਿੱਚ ਸੀ ਪਰ ਤੁਸੀਂ ਮੈਨੂੰ ਮਿਲਣ ਨੂੰ ਨਾ ਆਏ।’
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸਾਂ ਅਤੇ ਤੁਸਾਂ ਮੈਨੂੰ ਨਾ ਪਹਿਨਾਇਆ, ਰੋਗੀ ਅਤੇ ਕੈਦੀ ਸਾਂ ਅਰ ਤੁਸਾਂ ਮੇਰੀ ਖ਼ਬਰ ਨਾ ਲਈ
Punjabi ERV
ਜਦੋਂ ਮੈਂ ਇਕੱਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪਡ਼ਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اوپرا ساں تے تُساں مَینُوں اپنے گھر نا رکھیا۔ ننگا ساں تے تُساں مَینُوں کپڑا نا دِتّا۔ ماندا تے قید وِچ ساں تُساں میری خبر نا لئی۔
Punjabi Standard Bible (Punjabi Standard Bible) 2023
ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਘਰ ਨਾ ਬੁਲਾਇਆ; ਮੈਂ ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ; ਮੈਂ ਬਿਮਾਰ ਅਤੇ ਕੈਦਖ਼ਾਨੇ ਵਿੱਚ ਸੀ ਅਤੇ ਤੁਸੀਂ ਮੈਨੂੰ ਵੇਖਣ ਨਾ ਆਏ’।