Matthew 25:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ, ਕਦੋਂ ਅਸੀਂ ਤੁਹਾਨੂੰ ਭੁੱਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪੜਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਉਹ ਉੱਤਰ ਦੇਣਗੇ, ‘ਪ੍ਰਭੂ ਜੀ, ਅਸੀਂ ਕਦੋਂ ਤੁਹਾਨੂੰ ਭੁੱਖਾ ਜਾਂ ਪਿਆਸਾ ਜਾਂ ਨੰਗਾ ਜਾਂ ਬਿਮਾਰ ਜਾਂ ਕੈਦ ਵਿੱਚ ਦੇਖਿਆ ਅਤੇ ਤੁਹਾਡੀ ਮਦਦ ਨਾ ਕੀਤੀ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਹ ਵੀ ਉੱਤਰ ਦੇਣਗੇ, ‘ਪ੍ਰਭੂ ਜੀ, ਭਲਾ ਅਸੀਂ ਕਦੋਂ ਤੁਹਾਨੂੰ ਭੁੱਖਾ ਜਾਂ ਪਿਆਸਾ ਜਾਂ ਪਰਦੇਸੀ ਜਾਂ ਕੱਪੜਿਆ ਦੀ ਜ਼ਰੂਰਤ ਸੀ ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਮਦਦ ਨਾ ਕੀਤੀ?’
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਵੀ ਉੱਤਰ ਦੇਣਗੇ, ਪ੍ਰਭੁ ਜੀ ਕਦ ਅਸਾਂ ਤੈਨੂੰ ਭੁੱਖਾ ਯਾ ਤਿਹਾਇਆ ਯਾ ਪਰਦੇਸੀ ਯਾ ਨੰਗਾ ਯਾ ਰੋਗੀ ਯਾ ਕੈਦੀ ਵੇਖਿਆ ਅਤੇ ਤੇਰੀ ਟਹਿਲ ਨਾ ਕੀਤੀ?
Punjabi ERV
“ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ’ ਕਦੋਂ ਅਸੀਂ ਤੁਹਾਨੂੰ ਭੁਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪਡ਼ਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ وی جواب دین گے۔ خُداوندا کدوں اساں تینُوں بُھکھیاں یا تریہایاں یا اوپریاں یا ننگِیاں یا ماندیاں یا قید وِچ ویکھیا تے تیری سیوا نئیں کِیتی؟
Punjabi Standard Bible (Punjabi Standard Bible) 2023
ਤਦ ਉਹ ਕਹਿਣਗੇ, ‘ਪ੍ਰਭੂ, ਅਸੀਂ ਕਦੋਂ ਤੈਨੂੰ ਭੁੱਖਾ ਜਾਂ ਪਿਆਸਾ ਜਾਂ ਪਰਦੇਸੀ ਜਾਂ ਨੰਗਾ ਜਾਂ ਬਿਮਾਰ ਜਾਂ ਕੈਦਖ਼ਾਨੇ ਵਿੱਚ ਵੇਖਿਆ ਅਤੇ ਤੇਰੀ ਸੇਵਾ ਨਾ ਕੀਤੀ’?