Matthew 26:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸ ਨੂੰ ਮੈਂ ਜਾਨਦਾ ਹਾਂ ਅਤੇ ਉਸ ਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇੜੇ ਆ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਵਿੱਚ ਇੱਕ ਆਦਮੀ ਦੇ ਕੋਲ ਜਾਓ ਅਤੇ ਉਸ ਨੂੰ ਕਹੋ: ‘ਗੁਰੂ ਜੀ ਕਹਿੰਦੇ ਹਨ ਕਿ ਮੇਰਾ ਠਹਿਰਾਇਆ ਹੋਇਆ ਸਮਾਂ ਨੇੜੇ ਹੈ । ਮੈਂ ਆਪਣੇ ਚੇਲਿਆਂ ਦੇ ਨਾਲ ਤੇਰੇ ਘਰ ਪਸਾਹ ਮਨਾਵਾਂਗਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਸ਼ਹਿਰ ਵਿੱਚ ਕਿਸੇ ਆਦਮੀ ਕੋਲ ਜਾਓ ਅਤੇ ਉਸਨੂੰ ਆਖੋ, ‘ਗੁਰੂ ਆਖਦਾ ਹੈ: ਮੇਰਾ ਨਿਰਧਾਰਤ ਸਮਾਂ ਨੇੜੇ ਹੈ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।’ ”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਕਿਹਾ, ਸ਼ਹਿਰ ਵਿੱਚ ਫਲਾਣੇ ਕੋਲ ਜਾ ਕੇ ਉਹ ਨੂੰ ਕਹੋ ਭਈ ਗੁਰੂ ਆਖਦਾ ਹੈ, ਮੇਰਾ ਵੇਲਾ ਨੇੜੇ ਆ ਗਿਆ। ਮੈਂ ਆਪਣੇ ਚੇਲਿਆ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਕਰਾਂਗਾ
Punjabi ERV
ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸਨੂੰ ਮੈਂ ਜਾਨਦਾ ਹਾਂ ਅਤੇ ਉਸਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇਡ਼ੇ ਆ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس آکھیا شہر وِچ فلانے بندے دے کول جا کے اوہنوں آکھو پئی اُستاد آکھدا اے۔ پئی میرا ویلا نیڑے آگیا اے۔ مَیں تیرے گھر اپنے شاگِرداں نال فسح دی عید کرنی اے۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਨਗਰ ਵਿੱਚ ਫਲਾਣੇ ਵਿਅਕਤੀ ਕੋਲ ਜਾਓ ਅਤੇ ਉਸ ਨੂੰ ਕਹੋ ਕਿ ਗੁਰੂ ਕਹਿੰਦਾ ਹੈ, ‘ਮੇਰਾ ਸਮਾਂ ਨੇੜੇ ਹੈ; ਮੈਂ ਆਪਣੇ ਚੇਲਿਆਂ ਨਾਲ ਤੇਰੇ ਕੋਲ ਪਸਾਹ ਮਨਾਉਣਾ ਹੈ’।”