Matthew 26:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੂਦਾ ਨੇ ਯਿਸੂ ਨੂੰ ਆਖਿਆ, “ਗੁਰੂ ਜੀ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ। ਕੀ ਇਹ ਸੱਚ ਨਹੀਂ ਹੈ?” ਯਹੂਦਾ ਹੀ ਉਹ ਮਨੁੱਖ ਸੀ ਜੋ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾਉਨਾ ਚਾਹੁੰਦਾ ਸੀ ਤਾਂ ਯਿਸੂ ਨੇ ਆਖਿਆ, “ਹਾਂ ਉਹ ਤੂੰ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦਾ ਨੇ ਜੋ ਯਿਸੂ ਨੂੰ ਫੜਵਾਉਣ ਵਾਲਾ ਸੀ, ਕਿਹਾ, “ਗੁਰੂ ਜੀ, ਕੀ ਉਹ ਮੈਂ ਹਾਂ?” ਯਿਸੂ ਨੇ ਉੱਤਰ ਦਿੱਤਾ, “ਤੂੰ ਆਪ ਹੀ ਕਹਿ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਹੂਦਾਹ, ਜਿਸ ਨੇ ਉਸ ਯਿਸ਼ੂ ਨਾਲ ਧੋਖਾ ਕਰਨਾ ਸੀ, ਬੋਲਿਆ, “ਰੱਬੀ, ਉਹ ਮੈਂ ਤਾਂ ਨਹੀਂ?” ਯਿਸ਼ੂ ਨੇ ਉੱਤਰ ਦਿੱਤਾ, “ਤੂੰ ਆਪ ਹੀ ਆਖ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦਾ ਜਿਹ ਨੇ ਉਹ ਨੂੰ ਫੜਵਾਇਆ ਅੱਗੋ ਬੋਲਿਆ, ਸੁਆਮੀ ਜੀ, ਕੀ ਉਹ ਮੈਂ ਹਾਂ? ਓਸ ਉਹ ਨੂੰ ਆਖਿਆ, ਤੈਂ ਆਪੇ ਆਖ ਦਿੱਤਾ
Punjabi ERV
ਤਦ ਯਹੂਦਾ ਨੇ ਯਿਸੂ ਨੂੰ ਆਖਿਆ, “ਗੁਰੂ ਜੀ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ। ਕੀ ਇਹ ਸੱਚ ਨਹੀਂ ਹੈ? ਯਹੂਦਾ ਹੀ ਉਹ ਮਨੁੱਖ ਸੀ ਜੋ ਯਿਸੂ ਨੂੰ ਉਸਦੇ ਦੁਸ਼ਮਨਾਂ ਦੇ ਹੱਥ ਫ਼ਡ਼ਵਾਉਨਾ ਚਾਹੁੰਦਾ ਸੀ ਤਾਂ ਯਿਸੂ ਨੇ ਆਖਿਆ, “ਹਾਂ ਉਹ ਤੂੰ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ ਮੈਂ ਹਾਂ? ਉਸ ਨੇ ਉਹ ਨੂੰ ਆਖਿਆ, ਤੂੰ ਆਪ ਹੀ ਆਖ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یہُوداہ جیہڑا اوہدا پھڑان والا سی بولیا اَے اُستاد مَیں آں؟ اوس اوہنوں آکھیا تُوں آپ آکھ دِتّا۔
Punjabi Standard Bible (Punjabi Standard Bible) 2023
ਤਦ ਉਸ ਦੇ ਫੜਵਾਉਣ ਵਾਲੇ ਯਹੂਦਾ ਨੇ ਕਿਹਾ, “ਹੇ ਰੱਬੀ, ਕੀ ਉਹ ਮੈਂ ਹਾਂ?” ਉਸ ਨੇ ਕਿਹਾ, “ਤੂੰ ਆਪੇ ਕਹਿ ਦਿੱਤਾ।”