Matthew 26:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਇਹ ਮੇਰਾ ਪਰਮੇਸ਼ਰ ਦੇ ਨਵੇਂ ਨੇਮ ਦਾ ਲਹੂ ਹੈ ਜੋ ਬਹੁਤਿਆਂ ਦੇ ਲਈ, ਉਹਨਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੀ ਖ਼ਾਤਰ ਪਾਪਾਂ ਦੀ ਮਾਫ਼ੀ ਦੇ ਲਈ ਵਹਾਇਆ ਜਾਂਦਾ ਹੈ
Punjabi ERV
ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸਦੇ ਲੋਕਾਂ ਵਿਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو عہد دا ایہہ میرا اوہ لہو اے۔ جیہڑا بتھیریاں دی خاطر گُناہاں دی مُعافی لئی وگایا جاندا اے۔
Punjabi Standard Bible (Punjabi Standard Bible) 2023
ਕਿਉਂਕਿ ਇਹ ਨੇਮ ਦਾ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।