Matthew 26:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਮੈਂ ਸੱਚ ਆਖਦਾ ਕਿ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਨਾਮੰਜ਼ੂਰ ਕਰੇਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਮੈਂ ਤੈਨੂੰ ਸੱਚ ਕਹਿੰਦਾ ਹਾਂ ਕਿ ਅੱਜ ਦੀ ਰਾਤ ਨੂੰ ਹੀ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਸੱਚ ਆਖਦਾ, ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਤੂੰ ਮੇਰਾ ਇਨਕਾਰ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸਤ ਆਖਦਾ ਹਾਂ ਜੋ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ
Punjabi ERV
ਯਿਸੂ ਨੇ ਆਖਿਆ, “ਮੈਂ ਸੱਚ ਆਖਦਾ ਕਿ ਅੱਜ ਰਾਤ ਕੁੱਕਡ਼ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਨਾਮੰਜ਼ੂਰ ਕਰੇਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਅੱਜ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا مَیں تینُوں سَچ آکھنا آں پئی تُوں اَج رات کُکّڑ دی بانگ دین توں پہلاں تِنّ واری میرا اِنکار کریں گا۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਮੈਂ ਤੈਨੂੰ ਸੱਚ ਕਹਿੰਦਾ ਹਾਂ ਕਿ ਇਸੇ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।”