Matthew 26:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਯਿਸੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮੇਂ ਦੀ ਇੱਕ ਥਾਂ ਤੇ ਗਿਆ, ਅਤੇ ਉਨ੍ਹਾਂ ਨੂੰ ਆਖਿਆ, “ਜਿੰਨਾ ਚਿਰ ਮੈਂ ਉੱਥੇ ਰਹਾਂ ਅਤੇ ਪ੍ਰਾਰਥਨਾ ਕਰਾਂ, ਤੁਸੀਂ ਇੱਥੇ ਬੈਠੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਆਪਣੇ ਚੇਲਿਆਂ ਦੇ ਨਾਲ ਗਤਸਮਨੀ ਨਾਂ ਦੀ ਥਾਂ ਤੇ ਆਏ । ਉਹਨਾਂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜਦੋਂ ਤੱਕ ਮੈਂ ਉੱਥੇ ਅੱਗੇ ਜਾ ਕੇ ਪ੍ਰਾਰਥਨਾ ਕਰਾਂ, ਤੁਸੀਂ ਇੱਥੇ ਬੈਠੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮ ਦੇ ਇੱਕ ਜਗ੍ਹਾ ਵਿੱਚ ਗਏ। ਅਤੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਇੱਥੇ ਬੈਠੋ ਜਦੋਂ ਤੱਕ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਐਥੇ ਬੈਠੋ ਜਿੰਨਾ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ
Punjabi ERV
ਫ਼ੇਰ, ਯਿਸੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮੇਂ ਦੀ ਇੱਕ ਥਾਂ ਤੇ ਗਿਆ, ਅਤੇ ਉਨ੍ਹਾਂ ਨੂੰ ਆਖਿਆ, “ਜਿੰਨਾ ਚਿਰ ਮੈਂ ਉਥੇ ਰਹਾਂ ਅਤੇ ਪ੍ਰਾਰਥਨਾ ਕਰਾਂ, ਤੁਸੀਂ ਇਥੇ ਬੈਠੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮ ਦੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਇੱਥੇ ਬੈਠੋ, ਜਿੰਨਾਂ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہناں دے نال گتسمنی ناں اِک جگہ وِچ آیا تے اپنے شاگِرداں نُوں آکھیا تُسی ایتھے بَہو جِنّاں چِر مَیں اوتھے جا کے دُعا منگاں۔
Punjabi Standard Bible (Punjabi Standard Bible) 2023
ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮਕ ਜਗ੍ਹਾ 'ਤੇ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਜਦੋਂ ਤੱਕ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਦਾ ਹਾਂ, ਤੁਸੀਂ ਇੱਥੇ ਬੈਠੋ।”