Matthew 26:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਥੋੜ੍ਹਾ ਅੱਗੇ ਗਏ ਅਤੇ ਜ਼ਮੀਨ ਉੱਤੇ ਮੂੰਹ ਭਾਰ ਡਿੱਗ ਕੇ ਪ੍ਰਾਰਥਨਾ ਕਰਨ ਲੱਗੇ, “ਹੇ ਮੇਰੇ ਪਿਤਾ, ਜੇਕਰ ਇਹ ਹੋ ਸਕਦਾ ਹੈ ਤਾਂ ਮੇਰੇ ਕੋਲੋਂ ਇਹ ਦੁੱਖਾਂ ਦਾ ਪਿਆਲਾ ਦੂਰ ਕਰੋ । ਫਿਰ ਵੀ ਮੇਰੀ ਇੱਛਾ ਨਹੀਂ ਸਗੋਂ ਤੁਹਾਡੀ ਇੱਛਾ ਪੂਰੀ ਹੋਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਥੋੜ੍ਹੀ ਹੀ ਦੂਰ ਜਾ ਕੇ ਉਹ ਆਪਣੇ ਮੂੰਹ ਦੇ ਭਾਰ ਜ਼ਮੀਨ ਉੱਤੇ ਡਿੱਗ ਕੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਅਗਰ ਹੋ ਸਕੇ, ਤਾਂ ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ, ਪਰ ਉਹ ਹੋਵੇ ਜੋ ਤੁਸੀਂ ਚਾਹੁੰਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਥੋੜਾ ਅੱਗੇ ਵੱਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਮੇਰੇ ਪਿਤਾ, ਜੇ ਹੋ ਸੱਕੇ ਤਾਂ ਇਹ ਪਿਆਲਾ ਮੈਥੋਂ ਟਲ ਜਾਵੇ ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹੋ ਜੋ ਤੂੰ ਚਾਹੁੰਦਾ ਹੈਂ
Punjabi ERV
ਤਦ ਯਿਸੂ ਉਨ੍ਹਾਂ ਤੋਂ ਥੋਡ਼ਾ ਕੁ ਅੱਗੇ ਨੂੰ ਵਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تھوڑا اگّے وَدّھ کے مُنھ پرنے ڈِگّ پیا۔ تے دُعا منگدیاں ہویاں ایہہ آکھیا اَے میرے باپ جیکر ہو سکے تے ایہہ پیالہ مَیتھوں ٹل جائے۔ تے وی نا جیویں مَیں چاہناں آں پر جیویں تُوں چاہنا ایں۔
Punjabi Standard Bible (Punjabi Standard Bible) 2023
ਫਿਰ ਉਹ ਥੋੜ੍ਹਾ ਅੱਗੇ ਗਿਆ ਅਤੇ ਮੂੰਹ ਪਰਨੇ ਲੰਮੇ ਪੈ ਕੇ ਇਹ ਪ੍ਰਾਰਥਨਾ ਕਰਨ ਲੱਗਾ, “ਹੇ ਮੇਰੇ ਪਿਤਾ, ਜੇ ਸੰਭਵ ਹੋਵੇ ਤਾਂ ਇਹ ਪਿਆਲਾ ਮੇਰੇ ਤੋਂ ਟਲ਼ ਜਾਵੇ; ਤਾਂ ਵੀ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਸਗੋਂ ਉਹ ਜੋ ਤੂੰ ਚਾਹੁੰਦਾ ਹੈਂ।”