Matthew 26:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਸੂ ਦੂਜੀ ਵਾਰ ਉੱਥੇ ਚੱਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁੱਖਾ ਦਾ ਪਿਆਲਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਫਿਰ ਦੂਜੀ ਵਾਰ ਗਏ ਅਤੇ ਪ੍ਰਾਰਥਨਾ ਕਰਨ ਲੱਗੇ, “ਹੇ ਮੇਰੇ ਪਿਤਾ, ਜੇਕਰ ਇਹ ਪਿਆਲਾ ਮੇਰੇ ਲਈ ਪੀਣਾ ਜ਼ਰੂਰੀ ਹੈ ਤਾਂ ਤੁਹਾਡੀ ਇੱਛਾ ਪੂਰੀ ਹੋਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਫਿਰ ਦੂਸਰੀ ਵਾਰ ਗਏ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇ ਮੇਰੇ ਪੀਣ ਬਿਨ੍ਹਾਂ ਇਹ ਪਿਆਲਾ ਟਲ ਨਹੀਂ ਸਕਦਾ, ਤਾਂ ਤੁਹਾਡੀ ਮਰਜ਼ੀ ਪੂਰੀ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਦੂਈ ਵਾਰ ਗਿਆ ਅਤੇ ਏਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨਾ ਨਹੀਂ ਟਲ ਸੱਕਦਾ ਤਾਂ ਤੇਰੀ ਮਰਜੀ ਹੋਵੇ
Punjabi ERV
ਫ਼ੇਰ ਯਿਸੂ ਦੂਜੀ ਵਾਰ ਉਥੇ ਚਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁਖਾ ਦਾ ਪਿਆਲਾ ਮੇਰੇ ਝੱਲਣ ਤੋਂ ਬਿਨਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس دُوجی وار جا کے دُعا منگی تے آکھیا اَے میرے باپ جیکر ایہہ میرے پِیتیاں بِناں میرے توں نئیں ٹل سکدا تے تیری مرضی ہوئے۔
Punjabi Standard Bible (Punjabi Standard Bible) 2023
ਫੇਰ ਉਸ ਨੇ ਦੂਜੀ ਵਾਰ ਜਾ ਕੇ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਤੇ ਬਿਨਾਂ ਨਹੀਂ ਟਲ਼ ਸਕਦਾ ਤਾਂ ਤੇਰੀ ਇੱਛਾ ਪੂਰੀ ਹੋਵੇ।”