Matthew 26:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਵਾਪਿਸ ਚੇਲਿਆਂ ਕੋਲ ਗਿਆ ਅਤੇ ਆਖਣ ਲੱਗਾ, “ਤੁਸੀਂ ਅਜੇ ਵੀ ਸੌਂ ਰਹੇ ਹੋ ਅਤੇ ਅਰਾਮ ਕਰ ਰਹੇ ਹੋ? ਵੇਖੋ ਉਹ ਘੜੀ ਆ ਗਈ ਹੈ ਜਦੋਂ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥ ਫ਼ੜਾਇਆ ਜਾਣਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਚੇਲਿਆਂ ਕੋਲ ਵਾਪਸ ਆਏ ਅਤੇ ਕਿਹਾ, “ਕੀ ਤੁਸੀਂ ਅਜੇ ਵੀ ਸੁੱਤੇ ਹੋਏ ਅਤੇ ਅਰਾਮ ਕਰ ਰਹੇ ਹੋ? ਦੇਖੋ, ਉਹ ਘੜੀ ਆ ਪਹੁੰਚੀ ਹੈ ਜਦੋਂ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਦਿੱਤਾ ਜਾ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਅਜੇ ਤੱਕ ਸੁੱਤੇ ਅਤੇ ਆਰਾਮ ਕਰ ਰਹੇ ਹੋ? ਵੇਖੋ, ਉਹ ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਚੇਲਿਆਂ ਕੋਲ ਆਣ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਵਿਸਰਾਮ ਕਰੋ। ਵੇਖੋ, ਘੜੀ ਆ ਗਈ ਹੈ ਅਤੇ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ
Punjabi ERV
ਯਿਸੂ ਵਾਪਿਸ ਚੇਲਿਆਂ ਕੋਲ ਗਿਆ ਅਤੇ ਆਖਣ ਲੱਗਾ, “ਤੁਸੀਂ ਅਜੇ ਵੀ ਸੌਂ ਰਹੇ ਹੋ ਅਤੇ ਅਰਾਮ ਕਰ ਰਹੇ ਹੋ? ਵੇਖੋ ਉਹ ਘਡ਼ੀ ਆ ਗਈ ਹੈ ਜਦੋਂ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥ ਫ਼ਡ਼ਾਇਆ ਜਾਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ। ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد شاگِرداں کول آیا تے اوہناں نُوں آکھیا۔ ہُن سُتّے رہو تے آرام کرو۔ ویکھو ویلا آگیا اے تے اِبنِ آدم گُنہگاراں دے ہتّھ پھڑوایا جاندا اے۔
Punjabi Standard Bible (Punjabi Standard Bible) 2023
ਤਦ ਉਸ ਨੇ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਕਿਹਾ, “ਹੁਣ ਸੁੱਤੇ ਰਹੋ ਅਤੇ ਅਰਾਮ ਕਰੋ; ਵੇਖੋ, ਘੜੀ ਆ ਗਈ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥੀਂ ਫੜਵਾਇਆ ਜਾ ਰਿਹਾ ਹੈ।