Matthew 26:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉੱਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸ ਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਜੇ ਯਿਸੂ ਕਹਿ ਹੀ ਰਹੇ ਸਨ ਕਿ ਬਾਰ੍ਹਾਂ ਵਿੱਚੋਂ ਇੱਕ, ਜਿਸ ਦਾ ਨਾਂ ਯਹੂਦਾ ਸੀ, ਆਇਆ, ਜਿਸ ਦੇ ਨਾਲ ਲੋਕਾਂ ਦੀ ਇੱਕ ਵੱਡੀ ਭੀੜ ਸੀ । ਇਹ ਲੋਕ ਮਹਾਂ-ਪੁਰੋਹਿਤਾਂ ਅਤੇ ਯਹੂਦੀ ਆਗੂਆਂ ਦੁਆਰਾ ਭੇਜੇ ਗਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਬੋਲਦੇ ਹੀ ਪਏ ਸਨ, ਤਾਂ ਯਹੂਦਾਹ ਜੋ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ, ਆ ਪਹੁੰਚਿਆ। ਉਸਦੇ ਨਾਲ ਇੱਕ ਬੜੀ ਵੱਡੀ ਭੀੜ ਸੀ, ਜਿਹਨਾਂ ਨੇ ਤਲਵਾਰਾਂ ਅਤੇ ਡਾਂਗਾ ਨਾਲ ਫੜੀਆਂ ਸਨ, ਇਹ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾ ਦੁਆਰਾ ਭੇਜੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਪਰਧਾਨ ਜਾਜਕਾਂ ਅਰ ਲੋਕਾਂ ਦੇ ਬਜੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ
Punjabi ERV
ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ਡ਼ੀਆਂ ਹੋਈਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اجے پیا آکھدا ای سی تے ویکھو یہُوداہ جیہڑا اوہناں باراں وِچوں اِک سی آگیا تے سردار کاہِناں تے لوکاں دے بزُرگاں دے ولّوں اِک وڈّی بِھیڑ تلواراں تے ڈانگاں لے کے اوہدے نال آ پہنچی۔
Punjabi Standard Bible (Punjabi Standard Bible) 2023
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ, ਯਹੂਦਾ ਜਿਹੜਾ ਬਾਰ੍ਹਾਂ ਵਿੱਚੋਂ ਇੱਕ ਸੀ, ਆ ਪਹੁੰਚਿਆ ਅਤੇ ਪ੍ਰਧਾਨ ਯਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਸ ਦੇ ਨਾਲ ਸੀ।