Matthew 26:51 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇੰਝ ਵਾਪਰਿਆ ਤਾਂ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕੱਢੀ ਅਤੇ ਸਰਦਾਰ ਜਾਜਕ ਦੇ ਸੇਵਕ ਤੇ ਚਲਾਈ ਅਤੇ ਉਸਦਾ ਕੰਨ ਵੱਢ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚੋਂ, ਜੋ ਯਿਸੂ ਦੇ ਨਾਲ ਸਨ, ਇੱਕ ਨੇ ਤਲਵਾਰ ਕੱਢ ਕੇ ਮਹਾਂ-ਪੁਰੋਹਿਤ ਦੇ ਨੌਕਰ ਉੱਤੇ ਚਲਾਈ ਅਤੇ ਉਸ ਦਾ ਕੰਨ ਵੱਢ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਦੇ ਚੇਲਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਬਾਹਰ ਕੱਢੀ ਅਤੇ ਮਹਾਂ ਜਾਜਕ ਦੇ ਨੌਕਰ ਤੇ ਚਲਾ ਕੇ ਉਸਦਾ ਕੰਨ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਧੂ ਲਈ ਅਤੇ ਸਰਦਾਰ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ
Punjabi ERV
ਜਦੋਂ ਇੰਝ ਵਾਪਰਿਆ ਤਾਂ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕਢੀ ਅਤੇ ਸਰਦਾਰ ਜਾਜਕ ਦੇ ਸੇਵਕ ਤੇ ਚਲਾਈ ਅਤੇ ਉਸਦਾ ਕੰਨ ਵਢ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਖਿੱਚ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو یِسُوع دے ساتھِیاں وِچوں اِک نے ہتّھ وَدّھا کے اپنی تلوار کھِچّی تے سردار کاہِن دے غلام نُوں مار کے اوہدا کنّ اُڈا دِتّا۔
Punjabi Standard Bible (Punjabi Standard Bible) 2023
ਅਤੇ ਵੇਖੋ, ਯਿਸੂ ਦੇ ਸਾਥੀਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਖਿੱਚੀ ਅਤੇ ਮਹਾਂਯਾਜਕ ਦੇ ਸੇਵਕ ਉੱਤੇ ਚਲਾ ਕੇ ਉਸ ਦਾ ਕੰਨ ਲਾਹ ਦਿੱਤਾ।