Matthew 26:53 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਆਪਣੇ ਪਿਤਾ ਨੂੰ ਬੇਨਤੀ ਕਰ ਸੱਕਦਾ ਹਾਂ ਅਤੇ ਉਹ ਝੱਟ ਮੇਰੇ ਵਾਸਤੇ ਦੂਤਾਂ ਦੀਆਂ ਬਾਰ੍ਹਾਂ ਸੈਨਾ ਤੋਂ ਵੱਧ ਭੇਜ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਜਾਣਦੇ ਨਹੀਂ ਕਿ ਮੈਂ ਆਪਣੇ ਪਿਤਾ ਨੂੰ ਮਦਦ ਲਈ ਕਹਿ ਸਕਦਾ ਹਾਂ ਅਤੇ ਉਹ ਉਸੇ ਸਮੇਂ ਸਵਰਗਦੂਤਾਂ ਦੀਆਂ ਬਾਰ੍ਹਾਂ ਫ਼ੋਜਾਂ ਤੋਂ ਵੀ ਵੱਧ ਮੇਰੇ ਕੋਲ ਭੇਜ ਦੇਣਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਇਹ ਤੇ ਨਹੀਂ ਸੋਚਦੇ, ਕੀ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ, ਅਤੇ ਉਹ ਹੁਣੇ ਸਵਰਗਦੂਤਾਂ ਦੀਆਂ ਬਾਰ੍ਹਾਂ ਫ਼ੌਜਾਂ ਅਤੇ ਉਸ ਤੋਂ ਵੀ ਵੱਧ ਮੇਰੇ ਕੋਲ ਨਹੀਂ ਭੇਜ ਸਕਦਾ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਇਹ ਸਮਝਦਾ ਹੈਂ ਜੋ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸੱਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵਧੀਕ ਮੇਰੇ ਕੋਲ ਹਾਜਰ ਨਾ ਕਰੇਗਾ?
Punjabi ERV
ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਆਪਣੇ ਪਿਤਾ ਨੂੰ ਬੇਨਤੀ ਕਰ ਸਕਦਾ ਹਾਂ ਅਤੇ ਉਹ ਝੱਟ ਮੇਰੇ ਵਾਸਤੇ ਦੂਤਾਂ ਦੀਆਂ ਬਾਰ੍ਹਾਂ ਸੈਨਾ ਤੋਂ ਵਧ ਭੇਜ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں ایہہ سمجھنا ایں پئی مَیں اپنے باپ دی مِنّت نئیں کر سکدا تے اوہ باراں نالوں وی وَدّھ فرِشتیاں دِیاں فَوجاں میرے کول ہُنے حاضر نا کرے گا؟
Punjabi Standard Bible (Punjabi Standard Bible) 2023
ਜਾਂ ਕੀ ਤੂੰ ਇਹ ਸੋਚਦਾ ਹੈਂ ਕਿ ਮੈਂ ਆਪਣੇ ਪਿਤਾ ਅੱਗੇ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਮੇਰੇ ਲਈ ਸਵਰਗਦੂਤਾਂ ਦੇ ਬਾਰਾਂ ਤੋਂ ਵੀ ਵੱਧ ਲਸ਼ਕਰ ਹਾਜ਼ਰ ਨਾ ਕਰੇਗਾ?