Matthew 26:55 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਸਾਰੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਇਨ੍ਹਾਂ ਤਲਵਾਰਾਂ ਅਤੇ ਡਾਂਗਾ ਨਾਲ ਮੈਨੂੰ ਗਿਰਫ਼ਤਾਰ ਕਰਨ ਲਈ ਆਏ ਹੋਂ, ਜਿਵੇਂ ਮੈਂ ਕੋਈ ਅਪਰਾਧੀ ਹੋਵਾਂ? ਹਰ ਰੋਜ਼ ਮੈਂ ਮੰਦਰ ਦੇ ਇਲਾਕੇ ਵਿੱਚ ਬੈਠਦਾ ਸੀ ਅਤੇ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਯਿਸੂ ਨੇ ਭੀੜ ਦੇ ਲੋਕਾਂ ਨੂੰ ਕਿਹਾ, “ਤੁਸੀਂ ਤਲਵਾਰਾਂ ਅਤੇ ਲਾਠੀਆਂ ਲੈ ਕੇ ਮੈਨੂੰ ਫੜਨ ਆਏ ਹੋ, ਕੀ ਮੈਂ ਕੋਈ ਡਾਕੂ ਹਾਂ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਪਰ ਤੁਸੀਂ ਮੈਨੂੰ ਗਰਿਫ਼ਤਾਰ ਨਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸਮੇਂ ਯਿਸ਼ੂ ਨੇ ਭੀੜ ਨੂੰ ਆਖਿਆ, “ਕੀ ਮੈਂ ਇੱਕ ਰਾਜ ਦਰੋਹੀ ਹਾਂ, ਜੋ ਤੁਸੀਂ ਮੈਨੂੰ ਫੜ੍ਹਨ ਲਈ ਤਲਵਾਰਾਂ ਅਤੇ ਡਾਂਗਾ ਲੈ ਕੇ ਆਏ ਹੋ? ਹਰ ਦਿਨ ਮੈਂ ਹੈਕਲ ਦੇ ਵਿਹੜੇ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜੀ ਕੀ ਤੁਸੀਂ ਮੈਨੂੰ ਡਾਕੂ ਵਾਂਙੁ ਫੜਨ ਨੂੰ ਨਿੱਕਲੇ ਹੋ? ਮੈਂ ਰੋਜ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸਾਂ ਅਤੇ ਤੁਸਾਂ ਮੈਨੂੰ ਨਾ ਫੜਿਆ
Punjabi ERV
ਤਦ ਯਿਸੂ ਨੇ ਸਾਰੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਇਨ੍ਹਾਂ ਤਲਵਾਰਾਂ ਅਤੇ ਡਾਂਗਾ ਨਾਲ ਮੈਨੂੰ ਗਿਰਫ਼ਤਾਰ ਕਰਨ ਲਈ ਆਏ ਹੋਂ, ਜਿਵੇਂ ਮੈਂ ਕੋਈ ਅਪਰਾਧੀ ਹੋਵਾਂ? ਹਰ ਰੋਜ਼ ਮੈਂ ਮੰਦਰ ਦੇ ਇਲਾਕੇ ਵਿੱਚ ਬੈਠਦਾ ਸੀ ਅਤੇ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے ویلے یِسُوع لوکاں نُوں آکھیا تُسی مَینُوں چور سمجھ کے تلواراں تے ڈانگاں لے کے پھڑن لئی باہر نِکلے ہو؟ مَیں روز ہیکل وِچ بَہہ کے تعلِیم دیندا ساں تے تُساں مَینُوں نا پھڑیا۔
Punjabi Standard Bible (Punjabi Standard Bible) 2023
ਉਸੇ ਸਮੇਂ ਯਿਸੂ ਨੇ ਭੀੜ ਨੂੰ ਕਿਹਾ, “ਕੀ ਤੁਸੀਂ ਤਲਵਾਰਾਂ ਅਤੇ ਡਾਂਗਾਂ ਨਾਲ ਮੈਨੂੰ ਡਾਕੂ ਵਾਂਗ ਫੜਨ ਲਈ ਨਿੱਕਲੇ ਹੋ? ਮੈਂ ਤਾਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜਿਆ।